Tue, Apr 23, 2024
Whatsapp

ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

Written by  Shanker Badra -- August 26th 2019 06:21 PM
ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ:ਸੋਨੀਪਤ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਜਨ ਅਸ਼ੀਰਵਾਦ ਯਾਤਰਾ ਦੌਰਾਨ ਰਾਜੇਸ਼ ਨਾਮ ਦੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ। ਜਦੋਂ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਤਾਂ ਉਹ ਯਾਤਰਾ ਦੌਰਾਨ ਇਕੱਠੀ ਹੋਈ ਭੀੜ ਵਿੱਚ ਵੜ੍ਹ ਗਿਆ। ਇਸ ਕਾਰਨ ਅੱਗ ਦੀ ਲਪੇਟ ਵਿੱਚ ਆ ਕੇ ਤਕਰੀਬਨ 10 ਹੋਰ ਲੋਕ ਜ਼ਖਮੀ ਹੋ ਗਏ। [caption id="attachment_332957" align="aligncenter" width="300"]Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ[/caption] ਮਿਲੀ ਜਾਣਕਾਰੀ ਅਨੁਸਾਰ ਆਤਮ ਹੱਤਿਆ ਦੀ ਕੋਸ਼ਿਸ ਕਰਨ ਵਾਲਾ ਸ਼ਖ਼ਸ ਰਾਜੇਸ਼ ਰਾਠਧਾਨਾ ਪਿੰਡ ਦਾ ਰਹਿਣ ਵਾਲਾ ਹੈ। ਉਸ ਨੂੰ ਪਹਿਲਾਂ ਸੋਨੀਪਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ। [caption id="attachment_332956" align="aligncenter" width="300"]Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ[/caption] ਇਸ ਦੌਰਾਨ ਜ਼ਖ਼ਮੀ ਰਾਜੇਸ਼ ਨੇ ਦੱਸਿਆ ਕਿ ਮਨੋਹਰ ਲਾਲ ਖੱਟਰ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਉਸ ਦੇ ਬੱਚਿਆਂ ਨੂੰ ਗਰੁੱਪ-ਡੀ ਵਿੱਚ ਨੌਕਰੀ ਮਿਲ ਜਾਏਗੀ,ਪਰ ਹਾਲੇ ਤੱਕ ਨੌਕਰੀ ਨਹੀਂ ਮਿਲੀ ਹੈ। ਇਸ ਕਰਕੇ ਉਸ ਨੇ ਖੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। [caption id="attachment_332955" align="aligncenter" width="300"]Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੀ 7 ਸੰਮੇਲਨ : ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਹੋਈ ਮੁਲਾਕਾਤ , ਕਸ਼ਮੀਰ ਮੁੱਦੇ ‘ਤੇ ਵੀ ਹੋਈ ਚਰਚਾ ਹਰਿਆਣਾ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਨ੍ਹਾਂ ਦਿਨਾਂ ਵਿੱਚ ਜਨ ਆਸ਼ੀਰਵਾਦ ਯਾਤਰਾ ਕਰ ਰਹੇ ਹਨ। ਜਨ ਅਸ਼ੀਰਵਾਦ ਯਾਤਰਾ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਸੋਨੀਪਤ ਕੋਲ ਪਹੁੰਚੀ ਤਾਂ ਉੱਥੇ ਰਾਜੇਸ਼ ਨਾਮ ਦੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਲਈ। -PTCNews


Top News view more...

Latest News view more...