Advertisment

ਭਾਜਪਾ ਤੇ ਜੇ.ਜੇ.ਪੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼, ਮਨੋਹਰ ਲਾਲ ਖੱਟਰ ਕੱਲ੍ਹ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

author-image
Jashan A
Updated On
New Update
ਭਾਜਪਾ ਤੇ ਜੇ.ਜੇ.ਪੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼, ਮਨੋਹਰ ਲਾਲ ਖੱਟਰ ਕੱਲ੍ਹ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ
Advertisment
ਭਾਜਪਾ ਤੇ ਜੇ.ਜੇ.ਪੀ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼, ਮਨੋਹਰ ਲਾਲ ਖੱਟਰ ਕੱਲ੍ਹ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ,ਚੰਡੀਗੜ੍ਹ: ਹਰਿਆਣਾ 'ਚ ਭਾਜਪਾ ਨੇ ਜੇਜੇਪੀ ਨਾਲ ਗੱਠਜੋੜ ਕਰਕੇ ਸਰਕਾਰ ਬਣਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਜਿਸ ਦੌਰਾਨ ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਦੇ ਲਈ ਮਨੋਹਰ ਲਾਲ ਖੱਟਰ ਅਤੇ ਜੇ.ਜੇ.ਪੀ ਨੇਤਾ ਦੁਸ਼ਯੰਤ ਚੌਟਾਲਾ ਚੰਡੀਗੜ੍ਹ 'ਚ ਰਾਜਭਵਨ ਪਹੁੰਚੇ। ਇਸ ਮੌਕੇ ਉਹਨਾਂ ਨੇ ਗਵਰਨਰ ਸੱਤਿਆਦੇਵ ਨਾਰਾਇਣ ਆਰਿਆ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। https://twitter.com/ANI/status/1188016310346641408 ਮੁਲਾਕਾਤ ਮਗਰੋਂ ਮਨੋਹਰ ਲਾਲ ਖੱਟਰ ਮੀਡੀਆ ਦੇ ਮੁਖਾਤਿਬ ਹੋਏ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕੱਲ ਦੁਪਹਿਰ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣਗੇ।ਇਸ ਮੌਕੇ ਜੇ.ਜੇ.ਪੀ ਨੇਤਾ ਦੁਸ਼ਯੰਤ ਚੌਟਾਲਾ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਹੋਰ ਪੜ੍ਹੋ:
Advertisment
ਇੱਕ ਗਰੀਬ ਮੋਚੀ ਲਈ ਰੱਬ ਬਣਕੇ ਆਏ ਮੁੱਖ ਮੰਤਰੀ,ਸਭ ਦੇਖ ਕੇ ਰਹਿ ਗਏ ਹੈਰਾਨ !  ਇਸ ਤੋਂ ਪਹਿਲਾਂ ਅੱਜ ਸਰਕਾਰ ਬਣਾਉਣ ਲਈ ਚੰਡੀਗੜ੍ਹ ਵਿੱਚ ਮਨੋਹਰ ਲਾਲ ਖੱਟਰ ਨੂੰ ਬੀਜੇਪੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।ਇਸ ਮੌਕੇ ਵਿਸ਼ੇਸ਼ ਆਬਜ਼ਰਵਰ ਦੇ ਤੌਰ ‘ਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵੀ ਮਨੋਹਰ ਲਾਲ ਖੱਟਰ ਦੇ ਨਾਲ ਚੰਡੀਗੜ੍ਹ ਗੈਸਟ ਹਾਊਸ ਵਿੱਚ ਮੌਜੂਦ ਸਨ। ਦੱਸ ਦੇਈਏ ਕਿ ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਇਸ ਵਾਰ ਸਿਰਫ਼ 40 ਸੀਟਾਂ ਹੀ ਮਿਲ ਸਕੀਆਂ ਹਨ ,ਜਿਸ ਕਰਕੇ ਉਹ ਨਿਰੋਲ ਸਰਕਾਰ ਬਣਾਉਣ ਦੀ ਹਾਲਤ ਵਿੱਚ ਨਹੀਂ ਸਨ। ਹਰਿਆਣਾ ‘ਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 46 ਵਿਧਾਇਕਾਂ ਦੀ ਹਮਾਇਤ ਚਾਹੀਦੀ ਹੁੰਦੀ ਹੈ। ਹੁਣ ਭਾਜਪਾ ਅਤੇ ਜੇਜੇਪੀ ਗੱਠਜੋੜ ਨਾਲ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣ ਜਾਵੇਗੀ। -PTC News-
-haryana-news manohar-lal-khattar latest-haryana-news oath
Advertisment

Stay updated with the latest news headlines.

Follow us:
Advertisment