ਮਨੋਹਰ ਲਾਲ ਖੱਟਰ ਦੇ ਘਰ ਅਣਪਛਾਤਿਆ ਨੇ ਕੀਤਾ ਹਮਲਾ
ਕਰਨਨਾਲ ਦੇ ਪ੍ਰੇਮ ਨਗਰ ਖੇਤਰ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਉਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ਸਵਾਰ ਨੌਜਵਾਨ ਪਥਰਾਅ ਕਰ ਕੇ ਫ਼ਰਾਰ ਹੋ ਗਏ। ਇਸ ਕਾਰਨ ਥੋੜ੍ਹਾ ਜਿਹਾ ਨੁਕਸਾਨ ਵੀ ਹੋਇਆ ਹੈ।
ਇਸ ਵਾਰਦਾਤ ਨਾਲ ਪੁਲਿਸ ਵਿੱਚ ਵੀ ਭੱਜ-ਦੌੜ ਮਚ ਗਈ ਅਤੇ ਮੁਲਜ਼ਮਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਪ੍ਰਿੰਸੀਪਲ ਸਕੱਤਰ