
ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਚੁੱਕੀ ਸਹੁੰ:ਚੰਡੀਗੜ੍ਹ : ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਡੀ ਲੀਡ ਨਾਲ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਸਹੁੰ ਚੁੱਕੀ ਹੈ। ਇਸ ਦੌਰਾਨ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਹੁੰ ਚੁਕਾਈ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ , ਹਲਕਾ ਲਹਿਰਾਗਾਗਾ ਤੋਂ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਵਿੰਦਰ ਸਿੰਘ ਢੀਂਡਸਾ ਅਤੇ ਵਿਧਾਇਕ ਐਨ ਕੇ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਤੋਂ 14672 ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਮਨਪ੍ਰੀਤ ਸਿੰਘ ਇਆਲੀ ਨੂੰ 66297 , ਕਾਂਗਰਸ ਨੂੰ 51625 ਵੋਟਾਂ ਮਿਲੀਆਂ ਸਨ।
-PTCNews