ਮੁੱਖ ਖਬਰਾਂ

ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ ,ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤੀ ਅਪੀਲ 

By Shanker Badra -- March 12, 2021 11:14 am


ਚੰਡੀਗੜ੍ਹ :ਪੰਜਾਬ 'ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਇਸ ਦੌਰਾਨ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀਰਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵਿੱਤ ਮੰਤਰੀ ਨੇ ਸੋਸ਼ਲ ਮੀਡੀਆ ਜ਼ਰੀਏ ਖੁਦ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।

Manpreet Singh Badal tests positive for Covid-19 ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ ,ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤੀ ਅਪੀਲ

ਪੜ੍ਹੋ ਹੋਰ ਖ਼ਬਰਾਂ : ਸਵਾ ਰੁਪਏ ਦੇ ਸ਼ਗਨ ਨਾਲ ਕਰਵਾਏ ਗਏ ਆਨੰਦ ਕਾਰਜ, ਤੋਹਫੇ ਵੀ ਨਹੀਂ ਲਏ

ਉਨ੍ਹਾਂ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, 'ਮੈਂ ਕੋਰੋਨਾ ਪੌਜ਼ੇਟਿਵ ਹਾਂ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ। ਉਹ ਲੋਕ ਜੋ ਮੇਰੇ ਸੰਪਰਕ ਵਿਚ ਆਏ ਹਨ, ਕਿਰਪਾ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਂਚ ਕਰਵਾ ਲੈਣ।

Manpreet Singh Badal tests positive for Covid-19 ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ ,ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤੀ ਅਪੀਲ

ਉਨ੍ਹਾਂ ਨੂੰ ਪਿਛਲੇ ਦੋ ਦਿਨ ਤੋਂ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਚੱਲ ਰਹੀ ਸੀ। ਵਿੱਤ ਮੰਤਰੀ ਨੇ ਵੀਰਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ,ਜਿਸ ਦੀ ਰਿਪੋਰਟ ਦੇਰ ਰਾਤ ਪ੍ਰਾਪਤ ਹੋਈ ਹੈ ,ਜਿਸ ਵਿੱਚ ਉਨ੍ਹਾਂ ਨੂੰ ਕੋਰੋਨਾ ਤੋਂ ਪੀੜਤ ਦੱਸਿਆ ਗਿਆ ਹੈ।ਦੱਸਣਯੋਗ ਹੈ ਕਿ 8 ਮਾਰਚ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਵੀ ਪੇਸ਼ ਕੀਤਾ ਸੀ।

Manpreet Singh Badal tests positive for Covid-19 ਮਨਪ੍ਰੀਤ ਬਾਦਲ ਨੂੰ ਹੋਇਆ ਕੋਰੋਨਾ ,ਸੰਪਰਕ 'ਚ ਆਉਣ ਵਾਲਿਆਂ ਨੂੰ ਕੀਤੀ ਅਪੀਲ

ਦੱਸ ਦੇਈਏ ਕਿ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਲਾਗ ਦੇ ਫੈਲਣ ਦੇ ਮੱਦੇਨਜ਼ਰ ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ੁੱਕਰਵਾਰ ਤੋਂ ਰਾਤ ਦਾ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਇਹ ਕਰਫਿਊ 11 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਹੋਵੇਗਾ।
-PTCNews

  • Share