Sun, Dec 14, 2025
Whatsapp

ਮਾਨਸਾ ਵਿਚ ਵਾਪਰਿਆ ਵੱਡਾ ਸੜਕੀ ਹਾਦਸਾ, ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ

Reported by:  PTC News Desk  Edited by:  Baljit Singh -- June 30th 2021 08:29 PM
ਮਾਨਸਾ ਵਿਚ ਵਾਪਰਿਆ ਵੱਡਾ ਸੜਕੀ ਹਾਦਸਾ, ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ

ਮਾਨਸਾ ਵਿਚ ਵਾਪਰਿਆ ਵੱਡਾ ਸੜਕੀ ਹਾਦਸਾ, ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ

ਮਾਨਸਾ : ਮਾਨਸਾ ਦੇ ਕਸਬਾ ਜੋਗਾ ਵਿਚ ਇਕ ਕਾਰ ਅਤੇ ਬਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਉਕਤ ਟੱਕਰ ਅਲਟੋ ਕਾਰ ਅਤੇ ਬਸ ਵਿਚਕਾਰ ਹੋਈ ਹੈ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ ਹੋ ਗਈ। ਪੜੋ ਹੋਰ ਖਬਰਾਂ: ਨਸੀਰੂਦੀਨ ਸ਼ਾਹ ਦੀ ਵਿਗੜੀ ਸਿਹਤ, ਹਸਪਤਾਲ ਦਾਖਲ ਟੱਕਰ ਤੋਂ ਬਾਅਦ ਅਲਟੋ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿਚ ਦੋ ਬੱਚੇ ਅਤੇ ਦੋ ਔਰਤਾਂ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਮੌਤ ਤਾਂ ਮੌਕੇ ’ਤੇ ਹੋ ਗਈਆਂ ਸਨ ਜਦਕਿ ਦੋ ਲੋਕਾਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਪੜੋ ਹੋਰ ਖਬਰਾਂ: ਇਟਲੀ ਦੇ ਤੱਟ ਨੇੜੇ ਪਲਟੀ ਕਿਸ਼ਤੀ, 7 ਪ੍ਰਵਾਸੀਆਂ ਦੀ ਮੌਤ ਉਧਰ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ। ਪੁਲਸ ਮੁਤਾਬਕ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਜਦਕਿ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਦਾ ਕਹਿਣਆ ਹੈ ਕਿ ਜਾਂਚ ਜਾਰੀ ਹੈ। ਪੜੋ ਹੋਰ ਖਬਰਾਂ: ਕੈਬਨਿਟ ਨੇ ਭਾਰਤ ਨੈੱਟ ਯੋਜਨਾ ਨੂੰ ਦਿੱਤੀ ਮਨਜ਼ੂਰੀ, 16 ਰਾਜਾਂ ‘ਚ ਹੋਵੇਗੀ ਲਾਗੂ -PTC News


Top News view more...

Latest News view more...

PTC NETWORK
PTC NETWORK