ਮਾਨਸਾ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ,ਇਤਰਾਜ਼ਯੋਗ ਹਾਲਤ ‘ਚ ਮਿਲਿਆ ਇੱਕ ਜੋੜਾ

Mansa: Police bust sex racket in Sardulgarh , One Couple Arrested objectionable condition
ਮਾਨਸਾ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ,ਇਤਰਾਜ਼ਯੋਗ ਹਾਲਤ 'ਚ ਮਿਲਿਆ ਇੱਕ ਜੋੜਾ

ਮਾਨਸਾ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ,ਇਤਰਾਜ਼ਯੋਗ ਹਾਲਤ ‘ਚ ਮਿਲਿਆ ਇੱਕ ਜੋੜਾ:ਮਾਨਸਾ : ਸਰਦੂਲਗੜ੍ਹ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਕੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਦੌਰਾਨ ਮੌਕੇ ‘ਤੇ ਅੱਡੇ ਦੇ ਸੰਚਾਲਕ ਕੁਲਦੀਪ ਸਿੰਘ ਨੂੰ ਵੀ ਕਾਬੂ ਕਰਕੇ ਉਸ ਕੋਲੋਂ ਨਗਦੀ ਬਰਾਮਦ ਕੀਤੀ ਹੈ।

Mansa: Police bust sex racket in Sardulgarh , One Couple Arrested objectionable condition
ਮਾਨਸਾ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ,ਇਤਰਾਜ਼ਯੋਗ ਹਾਲਤ ‘ਚ ਮਿਲਿਆ ਇੱਕ ਜੋੜਾ

ਇਸ ਦੌਰਾਨ ਜ਼ਿਲਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਬਾਹਰੋਂ ਔਰਤਾਂ ਮੰਗਵਾ ਕੇ ਦੇਹ ਵਪਾਰ ਦਾ ਧੰਦਾ ਚਲਾ ਕੇ ਮੋਟੇ ਪੈਸੇ ਕਮਾ ਰਿਹਾ ਹੈ। ਜਿਸ ਤੋਂ ਤੁਰੰਤ ਬਾਅਦ ਪੁਲਿਸ ਨੇ ਸਿਵਲ ਕੱਪੜਿਆਂ ਵਿਚ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਰਦੂਲਗੜ੍ਹ ਦੇ ਘਰ ਇਕ ਗਾਹਕ ਬਣ ਕੇ ਰੇਡ ਕੀਤੀ ਤਾਂ ਇਕ ਜੋੜੇ ਨੂੰ ਇਤਰਾਜ਼ਯੋਗ ਹਾਲਤ ਵਿਚ ਫੜਿਆ ਹੈ।

 Mansa: Police bust sex racket in Sardulgarh ,  One Couple Arrested objectionable condition
ਮਾਨਸਾ : ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ,ਇਤਰਾਜ਼ਯੋਗ ਹਾਲਤ ‘ਚ ਮਿਲਿਆ ਇੱਕ ਜੋੜਾ

ਉਨ੍ਹਾਂ ਦੱਸਿਆ ਕਿ ਗੁਲਾਮ ਹਸ਼ਨ ਪੁੱਤਰ ਕਾਦਰ ਬਖਸ਼ ਵਾਸੀ ਪੁਲਗਾਮ (ਜੰਮੂ ਕਸ਼ਮੀਰ) ਅਤੇ ਇੱਕ ਔਰਤ ਨੂੰ ਮੌਕੇ ‘ਤੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜ਼ਿਲਾ ਪੁਲਿਸ ਮੁਖੀ ਨੇ ਦੇਹ-ਵਪਾਰ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
-PTCNews