Advertisment

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ

author-image
Jashan A
Updated On
New Update
ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ
Advertisment
ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਸੋਗ 'ਚ ਡੁੱਬਿਆ ਪਰਿਵਾਰ,ਮਾਨਸਾ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਪੰਜਾਬ ਦੇ ਕਿਸਾਨ ਕਰਜ਼ੇ ਤੋਂ ਤੰਗ ਆ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਰਹੇ ਹਨ, ਜੋ ਕਿ ਇੱਕ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। Suicideਅਜਿਹਾ ਹੀ ਇੱਕ ਹੋਰ ਮਾਮਲਾ ਮਾਨਸਾ ਦੇ ਪਿੰਡ ਕਰਮਗੜ੍ਹ ਔਤਾਵਾਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਹੈ। ਹੋਰ ਪੜ੍ਹੋ: ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ 30 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਕੋਲ 12 ਏਕੜ ਜ਼ਮੀਨ ਸੀ, ਜਿਸ ਵਿੱਚੋਂ ਉਹ 7 ਏਕੜ ਜ਼ਮੀਨ ਕਰਜ਼ ਦੇ ਕਾਰਨ ਵੇਚ ਚੁੱਕਿਆ ਸੀ।ਪਿਛਲੇ ਦਿਨੀਂ ਬੈਂਕ ਵਾਲਿਆਂ ਨੇ ਉਸ ਨੂੰ 28 ਲੱਖ ਰੁਪਏ ਦਾ ਨੋਟਿਸ ਭੇਜਿਆ। Suicideਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਿਆ ਤੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਿਆ। ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News-
punjabi-news farmer-suicide mansa debt
Advertisment

Stay updated with the latest news headlines.

Follow us:
Advertisment