Fri, Apr 26, 2024
Whatsapp

ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ

Written by  Jashan A -- January 19th 2019 01:23 PM -- Updated: January 19th 2019 01:24 PM
ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ

ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ

ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ,ਮਾਨਸਾ: ਕਰਜੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਲਗਾਤਾਰ ਆਪਣੀਆਂ ਜਾਨਾ ਗਵਾ ਰਹੇ ਹਨ। ਪੰਜਾਬ 'ਚ ਇੱਕ ਕਰਜੇ ਦਾ ਕਹਿਰ ਇੰਨ੍ਹਾਂ ਵਧ ਗਿਆ ਕਿ ਦਿਨ ਬ ਦਿਨ ਕਿਸਾਨਾਂ ਦੀ ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜੇ ਤੋਂ ਤੰਗ ਆ ਕੇ ਕਿਸਾਨ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। [caption id="attachment_242518" align="aligncenter" width="300"]mansa ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ[/caption] ਦਰਅਸਲ ਮਾਨਸਾ ਜ਼ਿਲੇ ਦੇ ਪਿੰਡ ਮਾਨ ਬੀਬਢਿਆ ਦੇ ਇੱਕ 60 ਸਾਲਾ ਕਿਸਾਨ ਅਵਤਾਰ ਸਿੰਘ ਨੇ ਕਰਜ਼ੇ ਤੋਂ ਦੁਖੀ ਹੋ ਕੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਕਿਸਾਨ 'ਤੇ ਪੰਜ ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਦੇ ਕੋਲ ਸਿਰਫ 2 ਕਨਾਲ ਜ਼ਮੀਨ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਕਿਸਾਨ ਆਪਣੇ ਪਿੱਛੇ ਪਤਨੀ, ਪੁੱਤਰ ਤੇ ਧੀ ਨੂੰ ਛੱਡ ਗਿਆ ਹੈ। [caption id="attachment_242517" align="aligncenter" width="300"]mansa ਮਾਨਸਾ: ਕਰਜੇ ਦੀ ਭੇਂਟ ਚੜ੍ਹਿਆ ਇੱਕ ਹੋਰ ਅੰਨਦਾਤਾ[/caption] ਉਧਰ ਹੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। -PTC News


Top News view more...

Latest News view more...