ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਪੜ੍ਹੋ ਪੂਰੀ ਖ਼ਬਰ

death

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਪੜ੍ਹੋ ਪੂਰੀ ਖ਼ਬਰ,ਮਾਨਸਾ: ਪੰਜਾਬ ‘ਚ ਵੱਧ ਰਹੀ ਨਸ਼ੇ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਦੌਰਾਨ ਹੁਣ ਤੱਕ ਪੰਜਾਬ ਦੇ ਅਨੇਕਾਂ ਹੀ ਨੌਜਵਾਨ ਇਸ ਅੱਗ ਵਿੱਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ।ਅਜਿਹਾ ਇਕ ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਮਲਿਕਪੁਰ ਖਿਆਲਾ ਦਾ ਹੈ, ਜਿਥੇ ਇੱਕ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਹੈ।

ਜਿਸ ਦੌਰਾਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਵਾਲਿਆਂ ਦਾ ਇਕੱਲਾ ਹੀ ਮੁੰਡਾ ਸੀ।ਮ੍ਰਿਤਕ ਨੌਜਵਾਨ ਦਾ ਨਾਂ ਹਰਪ੍ਰੀਤ ਸਿੰਘ ਹੈ, ਜਿਸ ਨੇ ਆਪਣੇ ਖੇਤ ਵਿਚ ਚਿੱਟੇ ਦਾ ਇੰਜੈਕਸ਼ਨ ਲਗਾਇਆ ਅਤੇ ਜ਼ਿਆਦਾ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਗਈ।

mansaਹੁਣ ਘਰ ਵਿਚ ਸਿਰਫ ਉਸ ਦੀ ਬਜ਼ੁਰਗ ਮਾਂ ਹੀ ਬਚੀ ਹੈ।ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

—PTC News