ਮਾਨਸਾ: ਬਾਰਿਸ਼ ਨੂੰ ਦੇਖਦੇ ਹੋਏ DC ਵੱਲੋਂ ਜਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ

ਮਾਨਸਾ: ਬਾਰਿਸ਼ ਨੂੰ ਦੇਖਦੇ ਹੋਏ DC ਵੱਲੋਂ ਜਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ,ਮਾਨਸਾ: ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਭਾਰੀ ਬਾਰਿਸ਼ ਕਾਰਨ ਜਿਲ੍ਹੇ ਦੇ ਕਈ ਸਕੂਲਾਂ ‘ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ‘ਚ ਕਲਾਸਾਂ ਲੱਗਣੀਆਂ ਸੰਭਵ ਨਹੀਂ ਹਨ ਅਤੇ ਜ਼ਿਆਦਾ ਪਾਣੀ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।

ਹੋਰ ਪੜ੍ਹੋ:ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ , ਜਾਣੋਂ ਕਿੰਨੇ ਵਜੇ ਲੱਗਣਗੇ ਸਕੂਲ

ਦੱਸਣਯੋਗ ਹੈ ਕਿ ਸੂਬੇ ‘ਚ ਪਿਛਲੇ 5 ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ, ਪਰ ਉਥੇ ਹੀ ਬਾਰਿਸ਼ ਕਈ ਲੋਕਾਂ ਲਈ ਮੁਸੀਬਤ ਬਣ ਗਈ ਹੈ।ਬਾਰਿਸ਼ ਕਾਰਨ ਜਿਥੇ ਸਕੂਲਾਂ ‘ਚ ਪਾਣੀ ਭਰ ਗਿਆ ਹੈ, ਉਥੇ ਹੀ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਵੀ ਡਿੱਗ ਗਈਆਂ ਹਨ। ਇਸ ਦੌਰਾਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਹੈ।

-PTC News