ਚਿੱਟਾ ਹੋ ਗਿਆ ਲਹੂ, ਕਲਯੁਗੀ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ

ਚਿੱਟਾ ਹੋ ਗਿਆ ਲਹੂ, ਕਲਯੁਗੀ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ,ਮਾਨਸਾ: ਮਾਨਸਾ ਜ਼ਿਲੇ ਦੇ ਪਿੰਡ ਖਿਲਨ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜਦੋਂ ਕਲਯੁਗੀ ਪੁੱਤ ਵੱਲੋਂ ਆਪਣੇ ਹੀ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੋਸ਼ੀ ਮੁੰਡੇ ਨੇ ਆਪਣੇ ਹੀ ਮਾਮੇ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ।

ਜਿਸ ਕਾਰਨ ਬਾਵਾ ਸਿੰਘ ਆਪਣੇ ਪੁੱਤ ਨਾਲ ਨਾਰਾਜ਼ ਸੀ ਅਤੇ ਉਸ ਨੇ ਆਪਣੇ ਬੇਟੇ ਨੂੰ ਘਰੋਂ ਕੱਢ ਦਿੱਤਾ ਸੀ। ਪਰ ਬੀਤੀ ਰਾਤ ਨੂੰ ਉਸ ਦੀ ਆਪਣੇ ਪਿਤਾ ਨਾਲ ਲੜਾਈ ਹੋ ਗਈ, ਜਿਸ ਦੌਰਾਨ ਉਸ ਨੇ ਪਿਤਾ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਅਤੇ ਖੁਦ ਫਰਾਰ ਹੋ ਗਿਆ।

ਹੋਰ ਪੜ੍ਹੋ:ਭਿੱਖੀਵਿੰਡ : ਲੁਟੇਰਿਆਂ ਦੇ ਹੋਂਸਲੇ ਬੁਲੰਦ, ਦਿਨ ਦਿਹਾੜੇ ਲੱਖਾਂ ਦੀ ਨਗਦੀ ਲੁੱਟ ਹੋਏ ਫਰਾਰ

ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News