Thu, Apr 25, 2024
Whatsapp

ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

Written by  Shanker Badra -- April 30th 2019 12:49 PM
ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ:ਮਾਨਸਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_289280" align="aligncenter" width="300"]Mansa village Aklia Distressed farmers Suicide ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਅੱਜ ਮਾਨਸਾ ਦੇ ਪਿੰਡ ਅਕਲੀਆ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ। [caption id="attachment_289281" align="aligncenter" width="300"]Mansa village Aklia Distressed farmers Suicide ਮਾਨਸਾ ਦੇ ਪਿੰਡ ਅਕਲੀਆ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇੱਕ ਨੌਜਵਾਨ ਪੰਜਾਬ ਆ ਕੇ ਕਰਦਾ ਸੀ ਗ਼ੈਰਕਾਨੂੰਨੀ ਧੰਦਾ , ਚੜਿਆ ਪੁਲਿਸ ਅੜਿੱਕੇ ਜਾਣਕਾਰੀਮੁਤਾਬਕ ਮ੍ਰਿਤਕ ਕਿਸਾਨ ਗੁਰਮੇਲ ਸਿੰਘ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਸੀ।ਜਿਸ ਕਰਕੇ ਉਸਨੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਕੇ ਮੌਤ ਨੂੰ ਗਲ਼ੇ ਲਗਾ ਲਿਆ ਹੈ l ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...