Mon, Apr 29, 2024
Whatsapp

ਗੂੰਗੀ ਬੋਲੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਕਾਬੂ

Written by  Shanker Badra -- October 07th 2018 10:19 AM
ਗੂੰਗੀ ਬੋਲੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਕਾਬੂ

ਗੂੰਗੀ ਬੋਲੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਕਾਬੂ

ਗੂੰਗੀ ਬੋਲੀ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਕਾਬੂ:ਮਾਨਸਾ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਬੀਤੇ ਕੱਲ ਇੱਕ ਗੂੰਗੀ ਬੋਲੀ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀ ਨੇ ਬੀਤੇ ਦਿਨ ਨੂੰ ਘਰ ਵਿਚ ਇਕੱਲੀ ਇੱਕ ਨਾਬਾਲਿਗ ਦੇਖ ਕੇ ਉਸ ਨਾਲ ਰੇਪ ਕੀਤਾ ਸੀ।ਜਿਸ ਤੋਂ ਬਾਅਦ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਦੋਸ਼ੀ ਹਰਜਿੰਦਰ ਸਿੰਘ ਵਾਸੀ ਦਲੇਲ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੱਸ ਦਈਏ ਕਿ ਉਸ ਦੇ ਵਿਰੁੱਧ ਸ਼ੁੱਕਰਵਾਰ ਨੂੰ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਸਦਰ ਮਾਨਸਾ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ।ਉਨ੍ਹਾਂ ਦੱਸਿਆ ਕਿ ਅੱਜ ਉਸਦਾ ਮੈਡੀਕਲ ਕਰਵਾਕੇ ਉਸਨੂੰ ਜੇਲ੍ਹ ਭੇਜਿਆ ਜਾਵੇਗਾ। -PTCNews


Top News view more...

Latest News view more...