ਮਾਨਸਾ ਦੇ ਪਿੰਡ ਉੱਭਾ ਦੇ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ

mansa village in Ubha farmer succide

ਮਾਨਸਾ ਦੇ ਪਿੰਡ ਉੱਭਾ ਦੇ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ:ਮਾਨਸਾ ਜ਼ਿਲ੍ਹੇ ‘ਚ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਨਹੀਂ ਰੁਕ ਰਿਹਾ,ਸਗੋਂ ਦਿਨੋਂ-ਦਿਨ ਵੱਧ ਰਿਹਾ ਹੈ।ਕੱਲ੍ਹ ਜ਼ਿਲ੍ਹੇ ਦੇ ਤਿੰਨ ਪਿੰਡਾਂ ਟਾਹਲੀਆਂ,ਅਨੂਪਗੜ੍ਹ ਅਤੇ ਬੱਛੋਆਣਾ ‘ਚ 3 ਕਿਸਾਨਾਂ ਵਲੋਂ ਖੁਦਕੁਸ਼ੀ ਕਰ ਲਈ ਗਈ ਸੀ।mansa village in Ubha farmer succideਅੱਜ ਪਿੰਡ ਉੱਭਾ ਦੇ ਕਿਸਾਨ ਰਾਜਿੰਦਰ ਸਿੰਘ (25) ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੀੜੇਮਾਰ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।mansa village in Ubha farmer succideਢਾਈ ਏਕੜ ਜ਼ਮੀਨ ਦੇ ਮਾਲਕ ਪਰਿਵਾਰ ਸਿਰ 19 ਲੱਖ ਰੁਪਏ ਦੇ ਕਰੀਬ ਕਰਜ਼ਾ ਦੱਸਿਆ ਜਾਂਦਾ ਹੈ,ਜਦਕਿ 6 ਸਾਲ ਪਹਿਲਾਂ ਉਨ੍ਹਾਂ ਦੀ 4 ਏਕੜ ਜ਼ਮੀਨ ਕਰਜ਼ੇ ‘ਚ ਵਿੱਕ ਗਈ ਸੀ।ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਆਪਣੀ ਪਤਨੀ ਅਤੇ ਛੋਟਾ ਪੁੱਤਰ ਛੱਡ ਗਿਆ ਹੈ।
-PTCNews