Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

Written by  Shanker Badra -- March 06th 2019 02:28 PM
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ:ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਗਈ ਹੈ। [caption id="attachment_265666" align="aligncenter" width="300"]Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ[/caption] ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅੰਤਿਮ ਜ਼ਮਾਨਤ ਲਈ ਲਈ ਪਟੀਸ਼ਨ ਦਾਇਰ ਕੀਤੀ ਸੀ।ਜਿਸ 'ਤੇ ਫ਼ੈਸਲਾ ਕਰਦਿਆਂ ਅਦਾਲਤ ਨੇ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। [caption id="attachment_265664" align="aligncenter" width="300"]Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ[/caption] ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਖ਼ਦਸ਼ਾ ਜਤਾਇਆ ਸੀ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਕਿਸੇ ਮੁਕੱਦਮੇ ਵਿਚ ਗ੍ਰਿਫ਼ਤਾਰ ਕਰ ਸਕਦੀ ਹੈ, ਇਸ ਲਈ ਉਸ ਨੂੰ ਪੇਸ਼ਗੀ ਜ਼ਮਾਨਤ (ਬਲੈਂਕਟ ਬੇਲ) ਦਿੱਤੀ ਜਾਵੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ 9 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ। [caption id="attachment_265665" align="aligncenter" width="300"]Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ[/caption] ਦੱਸਣਯੋਗ ਹੈ ਕਿ 27 ਫਰਵਰੀ ਨੂੰ ਮਨਤਾਰ ਸਿੰਘ ਬਰਾੜ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸਨ ਤੇ ਜਾਂਚ ਟੀਮ ਨੇ ਉਸ ਤੋਂ ਕਰੀਬ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ।ਇਸ ਮਾਮਲੇ ਵਿੱਚ ਬੀਤੇ ਕੱਲ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਫ਼ੈਸਲਾ ਸੁਣਾਇਆ ਹੈ। -PTCNews


Top News view more...

Latest News view more...