Tue, Dec 23, 2025
Whatsapp

41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ, ਬਾਲੀਵੁੱਡ ਸਿਤਾਰਿਆਂ ਨੇ ਵੀ ਦਿੱਤੀਆਂ ਵਧਾਈਆਂ

Reported by:  PTC News Desk  Edited by:  Jashan A -- August 05th 2021 02:53 PM
41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ, ਬਾਲੀਵੁੱਡ ਸਿਤਾਰਿਆਂ ਨੇ ਵੀ ਦਿੱਤੀਆਂ ਵਧਾਈਆਂ

41 ਸਾਲ ਬਾਅਦ ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ, ਬਾਲੀਵੁੱਡ ਸਿਤਾਰਿਆਂ ਨੇ ਵੀ ਦਿੱਤੀਆਂ ਵਧਾਈਆਂ

ਨਵੀਂ ਦਿੱਲੀ: ਸਵੇਰ ਸਵੇਰੇ ਭਾਰਤ ਵਾਸੀਆਂ ਲਈ ਚੰਗੀ ਖਬਰ ਆਈ, ਜਿਸ ਨੇ ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ ਬਣਾ ਦਿੱਤਾ ਹੈ। 41 ਸਾਲ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਰਚਿਆ ਹੈ। ਵਿਰੋਧੀ ਟੀਮ ਜਰਮਨੀ ਨੂੰ 5-4 ਤੋਂ ਹਰਾ ਕੇ ਕਾਂਸੀ ਦਾ ਮੈਡਲ ਆਪਣੇ ਨਾਂ ਕਰ ਲਿਆ ਹੈ। ਟੋਕੀਓ 'ਚ ਜਾਰੀ ਓਲੰਪਿਕ ਖੇਡਾਂ 'ਚ ਇਹ ਭਾਰਤ ਦਾ ਚੌਥਾ ਮੈਡਲ ਹੈ।

ਭਾਰਤ ਨੇ 1980 ਤੋਂ ਬਾਅਦ ਹਾਕੀ ਦੀ ਖੇਡ 'ਚ ਓਲੰਪਿਕ 'ਚ ਮੈਡਲ ਜਿੱਤਣ 'ਚ ਸਫਲਤਾ ਪ੍ਰਾਪਤ ਕੀਤੀ ਹੈ। ਪੂਰਾ ਦੇਸ਼ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਈ ਫ਼ਿਲਮੀ ਸਿਤਾਰੇ ਵੀ ਇਸ ਇਤਿਹਾਸਕ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦੇ ਰਹੇ ਹਨ ਤੇ ਇਸ 'ਤੇ ਮਾਣ ਮਹਿਸੂਸ ਕਰ ਰਹੇ ਹਨ। ਹੋਰ ਪੜ੍ਹੋ: ਰਾਤੋ-ਰਾਤ ਲੁਟੇਰਿਆਂ ਨੇ ਬੈਂਕ ‘ਚੋਂ ਲੁੱਟੀ ਲੱਖਾਂ ਦੀ ਨਕਦੀ, ਹੋਏ ਫਰਾਰ ਸੋਨੂ ਸੂਦ, ਸ਼ਾਹਰੁਖ਼ ਖ਼ਾਨ, ਅਕਸ਼ੇ ਕੁਮਾਰ, ਤਾਪਸੀ ਪਨੂੰ ਸਮੇਤ ਕਈ ਅਦਾਕਾਰਾ ਨੇ ਆਪਣੇ ਟਵਿਟਰ ਹੈਂਡਲ 'ਤੇ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਕਿੰਗ ਖ਼ਾਨ ਨੇ ਟਵੀਟ ਕਰਦਿਆਂ ਲਿਖਿਆ, 'Wowww!!!! ਮੁਬਾਰਕ ਭਾਰਤੀ ਪੁਰਸ਼ ਹਾਕੀ ਟੀਮ। ਕੀ ਐਕਸਾਈਟਿੰਗ ਮੈਚ ਸੀ।' ਅਕਸ਼ੇ ਕੁਮਾਰ ਨੇ ਟਵੀਟ ਕਰਦਿਆਂ ਲਿਖਿਆ, 'ਦੁਬਾਰਾ ਇਤਿਹਾਸ ਲਿਖਣ ਲਈ ਸ਼ੁਕਰੀਆ ਟੀਮ ਇੰਡੀਆ। 41 ਸਾਲਾਂ ਬਾਅਦ ਓਲੰਪਿਕ ਮੈਡਲ। ਕੀ ਮੈਚ ਸੀ... ਕੀ ਜ਼ਬਰਦਸਤ ਵਾਪਸੀ।' ਜ਼ਿਕਰ ਏ ਖਾਸ ਹੈ ਕਿ ਭਾਰਤ ਨੇ ਇਸ ਤੋਂ ਪਹਿਲਾਂ 1980 'ਚ ਓਲੰਪਿਕ 'ਚ ਮੈਡਲ ਜਿੱਤਿਆ ਸੀ। 41 ਸਾਲਾਂ ਬਾਅਦ ਹਾਕੀ 'ਚ ਹਾਸਲ ਕੀਤੀ ਜਿੱਤ ਨੂੰ ਲੈ ਕੇ ਹਰ ਦੇਸ਼ ਵਾਸੀ ਬਹੁਤ ਖ਼ੁਸ਼ ਹੈ। -PTC News

Top News view more...

Latest News view more...

PTC NETWORK
PTC NETWORK