Shooting In America: ਅਮਰੀਕਾ ’ਚ ਇੱਕ ਵਾਰ ਫਿਰ ਤੋਂ ਫਾਇਰਿੰਗ ਦੀ ਘਟਨਾ ਵਾਪਰੀ। ਮਿਲੀ ਜਾਣਕਾਰੀ ਮੁਤਾਬਿਕ ਅਮਰੀਕਾ ਵਿੱਚ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਦੇਰ ਰਾਤ ਗੋਲੀਬਾਰੀ ਹੋਈ ਜਿਸ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਸਾਵਧਾਨੀ ਦੇ ਤੌਰ 'ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਕਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਨਾਲ ਹੀ ਸ਼ੱਕੀ ਵਿਅਕਤੀ ਦਾ ਸਕੈਚ ਬਣਾ ਕੇ ਜਾਰੀ ਕਰ ਦਿੱਤਾ ਗਿਆ ਹੈ। ਫਾਇਰਿੰਗ ਦੌਰਾਨ ਜ਼ਖਮੀਆਂ ਨੂੰ ਨਜ਼ਦੀਕੀ ਸਪੈਰੋ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਕੈਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਦੇ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਵੀ ਪੜ੍ਹੋ: ਪੁਲਵਾਮਾ ਹਮਲੇ ਦੀ ਚੌਥੀ ਬਰਸੀ ਅੱਜ, ਸ਼ਹੀਦ ਹੋਏ 40 ਜਵਾਨਾਂ ਨੂੰ ਲੈਥਪੋਰਾ 'ਚ ਦਿੱਤੀ ਜਾਵੇਗੀ ਸ਼ਰਧਾਂਜਲੀ