ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

ਸਲੋਕੁ ਮ; ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮ; ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

ਸ਼ਨਿੱਚਰਵਾਰ, ੧੦ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੮੬)

ਸਲੋਕੁ ਮ; ੩ ॥
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ । (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ । (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ । ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੧। (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ । ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨। (ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ । (ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ । (ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।੩।

SHALOK, THIRD MEHL:
Service to the True Guru is the essence of comfort and peace. Doing so, one obtains honor here, and the door of salvation in the Court of the Lord. So perform the tasks of Truth, wear Truth, and take the Support of the True Name. Associating with Truth, obtain Truth, and love the True Name. Through the True Word of the Shabad, you shall be happy forever, and acclaimed as True in the True Court. O Nanak, he alone serves the True Guru, whom the Creator has blessed with His Glance of Grace. || 1 || THIRD MEHL: Cursed is the life, and cursed is the dwelling, of those who serve another. They abandon the Ambrosial Nectar and turn to poison; they earn poison, and poison is their only wealth. Poison is their food, and poison is their dress; they fill their mouths with morsels of poison. In this world, they earn only pain and suffering, and dying, they go to dwell in hell. The self-willed manmukhs have filthy faces; they do not know the Word of the Shabad. In sexual desire and anger they waste away. They forsake the Fear of the True Guru, and because of their stubborn-mindedness, their efforts do not succeed. In the City of Death, they are bound and beaten, and no one hears their prayers. O Nanak, they act according to their pre-ordained destiny; the Gurmukhs abide in the Naam. || 2 || PAUREE: Serve the True Guru, O Holy people; He implants the Name of the Lord, Har, Har, within. Worship the True Guru day and night; He leads us the meditate on the Lord of the Universe, the Master of the Universe. Behold the True Guru, each and every moment; He shows us the spiritual path of the Lord. Let everyone fall at the feet of the True Guru; He has dispelled the darkness of emotional attachment. Let everyone hail and praise the True Guru, who has led us to find the treasure of the Lord’s devotional worship. || 3 ||

Saturday, 10th Chayt (Samvat 551 Nanakshahi) Page: 586)