Sat, Apr 20, 2024
Whatsapp

ਅਜਨਾਲਾ: ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ

Written by  Jashan A -- February 06th 2020 04:59 PM
ਅਜਨਾਲਾ: ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ

ਅਜਨਾਲਾ: ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ

ਅਜਨਾਲਾ: ਅਜਨਾਲਾ ਦੇ ਪਿੰਡ ਬੱਲ ਲੱਬੇ ਦਰਿਆ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇੱਕ ਵਿਆਹੁਤਾ ਦੀ ਭੇਦਭਰੇ ਹਲਾਤਾਂ 'ਚ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਸੰਦੀਪ ਕੌਰ ਵਜੋਂ ਹੋਈ ਹੈ। Married Girl Death In Ajnalaਮ੍ਰਿਤਕਾ ਸੰਦੀਪ ਕੌਰ ਦੇ ਭਰਾ ਰਣਜੀਤ ਸਿੰਘ ਵਾਸੀ ਪਿੰਡ ਸਾਹੋਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭੈਣ ਦਾ ਵਿਆਹ ਕਰੀਬ ਪੰਜ ਸਾਲ ਪਹਿਲਾਂ ਗੁਰਜੰਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੱਲ ਲੱਬੇ ਦਰਿਆ ਨਾਲ ਹੋਇਆ ਸੀ ਅਤੇ ਉਸ ਸਮੇਂ ਅਸੀਂ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ, ਪਰ ਉਸ ਦਾ ਸਾਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਰਣਜੀਤ ਸਿੰਘ ਨੇ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੰਦੀਪ ਕੌਰ ਦੇ ਸਹੁਰੇ ਮਹਿੰਦਰ ਸਿੰਘ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਹ ਕਾਫੀ ਪਰੇਸ਼ਾਨ ਰਹਿਣ ਲੱਗ ਪਈ ਸੀ। ਹੋਰ ਪੜ੍ਹੋ: ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ Married Girl Death In Ajnalaਉਹ ਕੁਝ ਦਿਨਾਂ ਤੋਂ ਬਿਮਾਰ ਸੀ, ਜਿਸ ਤੋਂ ਬਾਅਦ ਅਸੀਂ ਉਸ ਨੂੰ ਇਲਾਜ ਲਈ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ ਅਤੇ ਅੱਜ ਉਸ ਦੀ ਮੌਤ ਹੋ ਗਈI ਉਨ੍ਹਾਂ ਇਹ ਵੀ ਦੱਸਿਆ ਕਿ ਮੇਰੀ ਭੈਣ ਸੰਦੀਪ ਕੌਰ ਦੀ ਮੌਤ ਲਈ ਉਸ ਦਾ ਪਤੀ ਗੁਰਜੰਟ ਸਿੰਘ, ਸਹੁਰਾ ਮਹਿੰਦਰ ਸਿੰਘ, ਸੱਸ ਤੇ ਭੈਣ ਜ਼ਿੰਮੇਵਾਰ ਹੈ। Married Girl Death In Ajnalaਇਸ ਸਬੰਧੀ ਗੱਲਬਾਤ ਕਰਨ ਤੇ ਥਾਣਾ ਅਜਨਾਲਾ ਦੇ ਐਸਐਚਓ ਇੰਸਪੈਕਟਰ ਕਮਲਮੀਤ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...