ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ, ਪੇਕੇ ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

By Shanker Badra - September 22, 2020 3:09 pm

ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ, ਪੇਕੇ ਪਰਿਵਾਰ ਨੇ ਜਾਂਚ ਦੀ ਕੀਤੀ ਮੰਗ:ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੋੜੇ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਬੀਤੀ ਦੇਰ ਸ਼ਾਮ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਮਨਪ੍ਰੀਤ ਕੌਰ ਦਾ ਪਤੀ ਵਿਦੇਸ਼ ਪੋਲੈਂਡ 'ਚ ਰਹਿੰਦਾ ਹੈ, ਜਦਕਿ ਮਨਪ੍ਰੀਤ ਸਹੁਰੇ ਪਰਿਵਾਰ ਕੋਲ ਰਹਿ ਰਹੀ ਸੀ।

ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ, ਪੇਕੇ ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਬੀਤੀ ਸ਼ਾਮ ਅੱਠ ਵਜੇ ਦੇ ਕਰੀਬ ਘਰੋਂ ਸੈਰ ਲਈ ਨਿਕਲੀ ਸੀ ਅਤੇ ਇਕ ਘੰਟੇ ਬਾਅਦ ਉਸ ਨਾਲ ਕੋਈ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ, ਪੇਕੇ ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਮ੍ਰਿਤਕ ਮਨਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਮਨਪ੍ਰੀਤ ਦੀ ਮੌਤ ਸੜਕ ਹਾਦਸੇ ਵਿਚ ਹੋਈ ਹੈ ਜਦਕਿ ਮਨਪ੍ਰੀਤ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ਼ ਹੈ ਕਿ ਇਹ ਹਾਦਸਾ ਨਹੀਂ ਹੈ, ਜਿਸ ਲਈ ਉਹ ਜਾਂਚ ਦੀ ਮੰਗ ਕਰ ਰਹੇ ਹਨ।

ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ, ਪੇਕੇ ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਦੂਜੇ ਪਾਸੇ ਮ੍ਰਿਤਕ ਮਨਪ੍ਰੀਤ ਕੌਰ ਦੀ ਮੌਤ 'ਤੇ ਉਸ ਦੇ ਪਿਤਾ ਅਮਰੀਕ ਸਿੰਘ ਅਤੇ ਚਾਚੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਲੜਕੀ ਦੇ ਸੁਹਰੇ ਪਰਿਵਾਰ ਨੇ ਮਨਪ੍ਰੀਤ ਦੀ ਮੌਤ ਹੋਣ ਬਾਰੇ ਬੀਤੇ ਕੱਲ ਦੇਰ ਸ਼ਾਮ 8:30 ਦੱਸਿਆ ਅਤੇ ਜਦ ਉਹ ਚੋੜੇ ਪਿੰਡ ਪਹੁਚੇ ਤਾਂ ਉਥੋਂ ਲਾਸ਼ ਸਿਵਲ ਹਸਪਤਾਲ ਬਟਾਲਾ 'ਚ ਭੇਜ ਦਿਤੀ ਗਈ ਸੀ।
-PTCNews

adv-img
adv-img