Thu, May 9, 2024
Whatsapp

ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Written by  Ravinder Singh -- March 20th 2022 02:27 PM
ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਅਜਨਾਲਾ : ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਖਾਨਵਾਲ ਵਿੱਚ ਪ੍ਰੇਮ ਸਬੰਧਾਂ ਕਾਰਨ ਇੱਕ ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪ੍ਰੇਮ ਸਬੰਧੀ ਸਿਰੇ ਨੇ ਚੜ੍ਹਦੇ ਵੇਖ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ। ਇਲਾਕੇ ਵਿੱਚ ਦੋਵਾਂ ਦੇ ਇਸ ਕਦਮ ਕਾਰਨ ਹਰੇਕ ਕੋਈ ਪਰੇਸ਼ਾਨ ਹੈ। ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਪੁਲਿਸ ਨੂੰ ਦਿੱਤੇ ਬਿਆਨ ਵਿੱਚ ਸਰਬਜੀਤ ਸਿੰਘ ਹਰੜ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 8 ਸਾਲ ਪਹਿਲਾਂ ਬਲਜਿੰਦਰ ਕੌਰ ਖ਼ਾਨ ਨਾਲ ਹੋਇਆ ਸੀ। ਉਨ੍ਹਾਂ ਦੇ ਘਰ ਹੁਣ ਤੱਕ ਕੋਈ ਬੱਚਾ ਨਹੀਂ ਹੋਇਆ। ਉਸ ਨੇ ਅੱਗੇ ਦੱਸਿਆ ਕਿ ਬੀਤੀ ਦਿਨੀਂ ਉਸ ਦੀ ਪਤਨੀ ਬਲਜਿੰਦਰ ਕੌਰ ਆਪਣੇ ਮਾਪੇ ਘਰ ਖਾਨਵਾਲ ਗਈ ਸੀ। ਇਸ ਤੋਂ ਬਾਅਦ ਰਾਤ ਨੂੰ ਪਤਾ ਲੱਗਾ ਕਿ ਉਸ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਦੂਜੇ ਪਾਸੇ ਮ੍ਰਿਤਕ ਨੌਜਵਾਨ ਬੱਗਾ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੱਗਾ ਤੇ ਬਲਜਿੰਦਰ ਕੌਰ ਦੀ ਆਪਸੀ ਗੱਲਬਾਤ ਚੱਲ ਰਹੀ ਸੀ। ਕੁਝ ਦਿਨਾਂ ਮਗਰੋਂ ਬੱਗਾ ਸਿੰਘ ਦਾ ਵਿਆਹ ਹੋ ਰਿਹਾ ਸੀ ਪਰ ਬੀਤੀ ਰਾਤ ਬੱਗਾ ਸਿੰਘ ਤੇ ਬਲਜਿੰਦਰ ਕੌਰ ਨੇ ਜ਼ਹਿਰ ਖਾ ਕੇ ਖ਼ੁਦਕੁਸ਼ਈ ਕਰ ਲਈ। ਵਿਆਹੁਤਾ ਔਰਤ ਤੇ ਕੁਆਰੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀਇਸ ਵਾਰਦਾਤ ਦੀ ਜਾਣਕਾਰੀ ਮਿਲਣ ਉਤੇ ਪੁੱਜੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਅਜਨਾਲਾ ਦੇ ਸਬ ਇੰਸਪੈਕਟਰ ਨਰਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਤੋਂ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਲੱਗ ਰਿਹਾ ਹੈ। ਇਸ ਸਬੰਧ ਪੁਲਿਸ ਨੇ ਦੋਵਾਂ ਦਾ ਪੋਸਟਮਾਰਟਮ ਕਰਵਾਉਣ ਪਿੱਛੋਂ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਇਹ ਵੀ ਪੜ੍ਹੋ : ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਾਰੇ ਹਲਕਿਆਂ 'ਚ ਖੋਲ੍ਹੇ ਜਾਣਗੇ ਦਫਤਰ : ਭਗਵੰਤ ਸਿੰਘ ਮਾਨ


Top News view more...

Latest News view more...