ਮੁੱਖ ਖਬਰਾਂ

ਸ਼ਹੀਦ ਨਾਇਕ ਮਨਦੀਪ ਸਿੰਘ ਦਾ ਪਿੰਡ ਚੱਠਾ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

By Shanker Badra -- October 13, 2021 4:42 pm

ਗੁਰਦਾਸਪੁਰ : ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਮੁਕਾਬਲੇ ਦੌਰਾਨ ਸ਼ਹੀਦ ਹੋਏ ਗੁਰਦਾਸਪੁਰ ਦੇ ਪਿੰਡ ਚੱਠਾ ਸੀੜਾ ਦੇ ਸ਼ਹੀਦ ਨਾਇਕ ਮਨਦੀਪ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ ਹੈ। ਜਿਵੇਂ ਹੀ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਿੰਡ ਅਤੇ ਇਲਾਕਾ ਵਾਸੀਆਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਕਾਫਲੇ ਦੇ ਰੂਪ ਵਿੱਚ ਘਰ ਤੱਕ ਲਿਜਾਇਆ ਗਿਆ।

ਸ਼ਹੀਦ ਨਾਇਕ ਮਨਦੀਪ ਸਿੰਘ ਦਾ ਪਿੰਡ ਚੱਠਾ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਇਸ ਦੌਰਾਨ ਫ਼ੌਜੀ ਬੈਂਡ ਸਤਿਕਾਰ ਨਾਲ ਕਾਫਲੇ ਦੀ ਅਗਵਾਈ ਕਰ ਰਿਹਾ ਸੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਹੀਦ ਮਨਦੀਪ ਸਿੰਘ ਅਮਰ ਰਹੇ ਅਤੇ ਪਾਕਿਸਤਾਨ ਮੁਰਦਾਬਾਦ ਵਰਗੇ ਆਕਾਸ਼ ਗੂੰਜਦੇ ਨਾਅਰੇ ਲਗਾਏ ਜਾ ਰਹੇ ਸੀ। ਜਿਵੇਂ ਹੀ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪਹੁੰਚੀ ਤਾਂ ਲੋਕਾਂ ਵੱਲੋਂ ਫ਼ੁੱਲਾਂ ਦੀ ਵਰਖਾ ਕੀਤੀ ਗਈ।

ਸ਼ਹੀਦ ਨਾਇਕ ਮਨਦੀਪ ਸਿੰਘ ਦਾ ਪਿੰਡ ਚੱਠਾ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਓਥੇ ਹੀ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੇ ਆਪਣੇ ਪਤੀ ਦੀ ਸ਼ਹਾਦਤ 'ਤੇ ਮਾਣ ਕਰਦਿਆਂ ਕਿਹਾ ਕਿ ਉਸ ਨੂੰ ਮਨਦੀਪ ਦੀ ਸ਼ਹਾਦਤ 'ਤੇ ਮਾਣ ਹੈ ਅਤੇ ਉਹ ਹਮੇਸ਼ਾ ਉਸ ਲਈ ਜੀਉਂਦਾ ਰਹੇਗਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਇੱਛਾ ਅਨੁਸਾਰ ਉਹ ਆਪਣੇ ਪੁੱਤਰਾਂ ਨੂੰ ਵੀ ਦੇਸ਼ ਦੀ ਸੇਵਾ ਲਈ ਭੇਜ ਭੇਜੇਗੀ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਇੱਕ ਗੇਟ ਬਣਾਇਆ ਜਾਵੇ ਅਤੇ ਇੱਕ ਸਟੇਡੀਅਮ ਵੀ ਬਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਮਿਲ ਸਕੇ।

ਸ਼ਹੀਦ ਨਾਇਕ ਮਨਦੀਪ ਸਿੰਘ ਦਾ ਪਿੰਡ ਚੱਠਾ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਇਸ ਮੌਕੇ ਪਰਿਵਾਰ ’ਚ ਗ਼ਮਗੀਨ ਮਾਹੌਲ ਹੈ ਅਤੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਹੈ। ਜਿਸ ਘਰ ’ਚ ਅੱਜ ਮਾਤਮ ਛਾਇਆ ਹੋਇਆ ਹੈ, ਉਸ ਘਰ ’ਚ ਕੁਝ ਦਿਨ ਪਹਿਲਾਂ ਹੀ ਖੁਸ਼ੀਆਂ ਆਈਆਂ ਹਨ। ਸ਼ਹੀਦ ਮਨਦੀਪ ਸਿੰਘ ਦਾ ਵੱਡਾ ਪੁੱਤਰ ਮੰਤਾਜ ਸਿੰਘ 4 ਸਾਲ ਦਾ ਹੈ ਅਤੇ ਦੂਜੇ ਪੁੱਤਰ ਗੁਰਕੀਰਤ ਸਿੰਘ ਦਾ ਜਨਮ ਮਹਿਜ 40 ਦਿਨ ਪਹਿਲਾਂ ਹੀ ਹੋਇਆ ਹੈ। ਪੁੱਤ ਦੇ ਜਨਮ ’ਤੇ ਸ਼ਹੀਦ ਮਨਦੀਪ ਸਿੰਘ ਛੁੱਟੀ ਲੈ ਕੇ ਆਇਆ ਸੀ ਅਤੇ 15 ਦਿਨ ਪਹਿਲਾਂ ਹੀ ਵਾਪਿਸ ਡਿਊਟੀ ’ਤੇ ਗਿਆ ਸੀ।

ਸ਼ਹੀਦ ਨਾਇਕ ਮਨਦੀਪ ਸਿੰਘ ਦਾ ਪਿੰਡ ਚੱਠਾ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਸ਼ਹੀਦ ਜਵਾਨ ਮਨਦੀਪ ਸਿੰਘ ਦੇ ਤਾਏ ਦੇ ਬੇਟੇ ਪਰਮਜੀਤ ਸਿੰਘ ਹੈਪੀ ਨੇ ਦੱਸਿਆ ਕਿ ਸ਼ਹੀਦ ਨਾਇਕ ਮਨਦੀਪ ਸਿੰਘ 2011 ’ਚ ਫੌਜ ’ਚ ਭਰਤੀ ਹੋਇਆ ਸੀ ਅਤੇ ਹੁਣ ਉਹ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ 16 ਰਾਸ਼ਟਰੀ ਰਾਈਫਲ ’ਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਪਿਛਲੇ ਮਹੀਨੇ ਹੀ ਛੁੱਟੀ ਕੱਟ ਕੇ ਡਿਊਟੀ ’ਤੇ ਵਾਪਸ ਗਿਆ ਸੀ ਅਤੇ ਮਨਦੀਪ ਸਿੰਘ ਦਾ ਵੱਡਾ ਭਰਾ ਫੌਜ ’ਚ ਹੈ, ਜਦਕਿ ਛੋਟਾ ਭਰਾ ਵਿਦੇਸ਼ ’ਚ ਰਹਿੰਦਾ ਹੈ।
-PTCNews

  • Share