Wed, Apr 24, 2024
Whatsapp

ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ ,3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ

Written by  Shanker Badra -- January 18th 2020 02:50 PM
ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ ,3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ

ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ ,3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ

ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ ,3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ:ਦੀਨਾਨਗਰ :  ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ਵਿਖੇ ਬੀਤੇ ਸੋਮਵਾਰ ਗਸ਼ਤ ਕਰਦੇ ਦੌਰਾਨ ਬਰਫ ਡਿੱਗਣ ਕਾਰਨ ਹੇਠਾਂ ਦੱਬ ਜਾਣ ਨਾਲ ਸ਼ਹੀਦ ਹੋਏ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਜਦੋਂ ਸ਼ੁੱਕਰਵਾਰ ਨੂੰ ਜੱਦੀ ਪਿੰਡ ਸਿੱਧਪੁਰ ਪਹੁੰਚੀ ਤਾਂ ਇਲਾਕਾ ਨਿਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ ਸਨ। ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। [caption id="attachment_380907" align="aligncenter" width="300"]Martyr Ranjit Singh Salaria Funeral , 3 month old baby ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ , 3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ[/caption] ਇਸ ਦੌਰਾਨ ਸ਼ਹੀਦ ਰਣਜੀਤ ਸਿੰਘ ਸਲਾਰੀਆ ਨੂੰ ਉਸ ਦੀ ਤਿੰਨ ਮਹੀਨਿਆਂ ਦੀ ਬੱਚੀ ਨੇ ਅਗਨੀਂ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਹੀਦ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਇਸ ਦੌਰਾਨ ਸ਼ਹੀਦ ਰਣਜੀਤ ਸਿੰਘ ਸਲਾਰੀਆ ਨੂੰ ਸ਼ਰਧਾਂਜ਼ਲੀ ਦੇਣ ਲਈ ਪ੍ਰਸ਼ਾਸ਼ਨ ਦੇ ਕਈ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਲੋਕ ਪੁੱਜੇ ਸਨ। ਸ਼ਹੀਦ ਦੀ ਅੰਤਿਮ ਵਿਦਾਈ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਰਧਾਂਜਲੀ ਦਿੱਤੀ ਹੈ। [caption id="attachment_380905" align="aligncenter" width="300"]Martyr Ranjit Singh Salaria Funeral , 3 month old baby ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ , 3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ[/caption] ਇਸ ਮੌਕੇ ਸ਼ਹੀਦ ਰਣਜੀਤ ਸਿੰਘ ਸਲਾਰੀਆ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਸਾਨੂੰ ਇਸ ਜਵਾਨ ਉਤੇ ਮਾਣ ਹੈ ਕਿ ਇਸਨੇ ਦੇਸ਼ ਲਈ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਿਵਾਰ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇਗੀ ਅਤੇ ਉਸਦੀ ਯਾਦਗਰ ਵੀ ਬਣਾਈ ਜਾਵੇਗੀ। [caption id="attachment_380906" align="aligncenter" width="300"]Martyr Ranjit Singh Salaria Funeral , 3 month old baby ਸ਼ਹੀਦ ਜਵਾਨ ਦਾ ਅੰਤਿਮ ਸਸਕਾਰ , ਧੀ ਦਾ ਮੂੰਹ ਦੇਖਣਾ ਵੀ ਨਸੀਬ ਨਾ ਹੋਇਆ , 3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ[/caption] ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਸਥਿਤ ਮਾਛਿਲ, ਉੜੀ ਸੈਕਟਰ 'ਚ ਬਰਫੀਲਾ ਤੂਫਾਨ ਦੀ ਲਪੇਟ 'ਚ ਆ ਕੇ ਭਾਰਤੀ ਫੌਜ ਦੇ 3 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਨ੍ਹਾਂ ਨੌਜਵਾਨਾਂ 'ਚੋਂ ਇੱਕ ਗੁਰਦਾਸਪੁਰ ਦੇ ਦੀਨਾਨਗਰ ਸਥਿਤ ਪਿੰਡ ਸਿੱਧਪੁਰ ਦਾ 26 ਸਾਲਾ ਰਣਜੀਤ ਸਿੰਘ ਸਲਾਰੀਆ ਵੀ ਹਨ, ਜੋ ਕਿ 45 ਰਾਸ਼ਟਰੀ ਰਾਈਫਲਸ 'ਚ ਤਾਇਨਾਤ ਸਨ। ਰਣਜੀਤ ਸਲਾਰੀਆ ਦੇ ਘਰ ਪਿਛਲੇ ਸਾਲ ਦਸੰਬਰ 'ਚ ਹੀ ਧੀ ਨੇ ਜਨਮ ਲਿਆ ਸੀ, ਜਿਸ ਦਾ ਮੂੰਹ ਦੇਖਣਾ ਰਣਜੀਤ ਨੂੰ ਨਸੀਬ ਨਾ ਹੋਇਆ। -PTCNews


Top News view more...

Latest News view more...