Thu, Apr 18, 2024
Whatsapp

ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ

Written by  Jashan A -- December 12th 2018 11:31 AM
ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ

ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ

ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ,ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ ੧੬੨੧ ਈ: ਦੇ ਵਿੱਚ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਤੇਗ ਬਹਾਦਰ ਜੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ ੯ ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਉਸ ਸਮੇਂ ਮੁਗਲ ਬਾਦਸ਼ਾਹ ਔਰੰਗਜ਼ੇਬ ਦਾ ਜ਼ੁਲਮ ਦਿਨੋ ਦਿਨ ਵੱਧਦਾ ਜਾ ਰਿਹਾ ਸੀ ਤੇ ਇਸ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਵੀ ਸੁਣੀ ਨਹੀਂ ਜਾ ਰਹੀ ਸੀ।ਆਖੀਰ ਕਸ਼ਮੀਰੀ ਪੰਡਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ 'ਚ ਪੁੱਜੇ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। [caption id="attachment_227755" align="aligncenter" width="300"]sri guru teg bhadur ji ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ[/caption] ਅਸੀ,ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਬਚਾਉਣ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਤੁਹਾਡਾ ਦਰ ਹੀ ਹੈ ।ਇਹ ਸਭ ਸੁਣ ਕੇ ਗੁਰੂ ਸਾਹਿਬ ਨੇ ਕਿਹਾ , "ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। [caption id="attachment_227756" align="aligncenter" width="300"]sri guru teg bhadur ji ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ[/caption] ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ "ਜੋ ਸਰਣਿ ਆਵੈ ਤਿਸੁ ਕੰਠਿ ਲਾਵੈ" ਦੇ ਮਹਾਂਵਾਕ ਅਨੁਸਾਰ ਕਸ਼ਮੀਰੀ ਬ੍ਰਹਮਣਾ ਦੀ ਪੁਕਾਰ ਸੁਣ ਲਈ ਤੇ ਗੁਰੂ ਸਾਹਿਬ ਨੇ ਕਿਹਾ ਇਸ ਵਕਤ ਇੱਕ ਮਹਾਪੁਰਸ਼ ਦੀ ਸ਼ਹੀਦੀ ਦੀ ਲੋੜ ਹੈ। ਇਹ ਸੁਣ ਕੇ ਪੂਰੇ ਦਰਬਾਰ ਵਿੱਚ ਸਨਾਟਾ ਛਾ ਗਿਆ ਤਾਂ ਬਾਲ ਗੁਰੂ ਗੋਬਿੰਦ ਜੀ ਨੇ ਕਿਹਾ ਆਪ ਜੀ ਤੋਂ ਵੱਡਾ ਮਹਾਪੁਰਸ਼ ਹੋਰ ਕੌਣ ਹੋ ਸਕਦਾ ਹੈ ਗੁਰੂ ਜੀ?ਇਹ ਗੱਲ ਸੁਣ ਕੇ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫੈਸਲਾ ਕਰ ਲਿਆ।ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਕੇ ਦਿਖਾ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ। ੧੬੬੫ ਵਿਚ ਮਾਲਵੇ ਦੇ ਵੱਖ-ਵੱਖ ਇਲਾਕਿਆਂ ਵਿਚ ਧਰਮ ਪ੍ਰਚਾਰ ਕਰਦੇ ਹੋਏ ਗੁਰੂ ਤੇਗ਼ ਬਹਾਦਰ ਸਾਹਿਬ, ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਕੁਰਬਾਨੀ ਦੇਣ ਲਈ ਦਿੱਲੀ ਵੱਲ ਚੱਲ ਪਏ। [caption id="attachment_227757" align="aligncenter" width="300"]sri guru teg bhadur ji ਅਦਾਰਾ ਪੀਟੀਸੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ[/caption] ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਹੋਇਆ ਗੁਰੂ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ।ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਗੁਰੂ ਜੀ ਦੇ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਹੋਰ ਪੜ੍ਹੋ:ਸਿੱਖ ਇਤਿਹਾਸ :ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਆਪਣੇ ਵਚਨਾਂ ਲਈ ਹੋਰ ਵੀ ਧ੍ਰਿੜ ਹੋ ਗਏ।ਅੰਤ ਮਿਤੀ ੧੧ ਨਵੰਬਰ, ੧੬੭੫ ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਗੁਰੂ ਸਾਹਿਬ ਦੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ ਗਿਆ। ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਿੱਲੀ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਤੁਰੰਤ ਬਾਅਦ ਅਜਿਹੀ ਹਨੇਰੀ ਚੱਲੀ ਕਿ ਸਭ ਆਪੋ ਆਪਣੇ ਬਚਾਅ ਲਈ ਭੱਜ ਉੱਠੇ। ਹੋਰ ਪੜ੍ਹੋ:ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ , ਹਮ ਸੰਤਨ ਕੀ ਰੇਣ ਪਿਆਰੇ ਹਮ ਸੰਤਨ ਕੀ ਸਰਨਾ, ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਿਣਾ ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਵਰ ਦਿੱਤਾ। ਗੁਰੂ ਜੀ ਦਾ ਧੜ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ। ਅਦਾਰਾ ਪੀਟੀਸੀ ਨੈਟਵਰਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹੈ। -PTC News


Top News view more...

Latest News view more...