ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜਾ 'ਤੇ ਭਗਵੰਤ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ : ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਯੋਧਿਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ ਭਗਤ ਸਿੰਘ ,ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਨਾਂਅ ਆਉਂਦਾ ਹੈ। ਦੇਸ਼ ਲਈ ਕੁਰਬਾਨ ਹੋਣ ਵਾਲੇ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ। ਜਿਸ ਕਰਕੇ ਅੱਜ ਭਾਰਤ ਅਤੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਇਨ੍ਹਾਂ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਉਸਦੇ ਵਾਰਸ ਅੱਜ ਜਗ੍ਹਾ -ਜਗ੍ਹਾ ਕੈਂਡਲ ਮਾਰਚ , ਨਾਟਕ ਅਤੇ ਸ਼ਰਧਾਂਜਲੀ ਸਮਾਗਮ ਕਰਵਾ ਕੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ 'ਚ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907, ਚੱਕ ਨੰਬਰ 105 ਪਿੰਡ ਬੰਗਾ, ਜਿਲਾਂ ਲਾਇਲਪੁਰ (ਪਾਕਿਸਤਾਨ) 'ਚ ਹੋਇਆ ਸੀ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਨਵਾਂ ਸ਼ਹਿਰ (ਪੰਜਾਬ) 'ਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ 'ਸ਼ਹੀਦ ਭਗਤ ਸਿੰਘ ਨਗਰ' ਰੱਖ ਦਿੱਤਾ ਗਿਆ ਹੈ।
ਭਗਵੰਤ ਮਾਨ "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।"शहीद दिवस पर भारत माता के अमर सपूत वीर भगत सिंह, सुखदेव और राजगुरु को कोटि-कोटि नमन। मातृभूमि के लिए मर मिटने का उनका जज्बा देशवासियों को सदैव प्रेरित करता रहेगा। जय हिंद! — Narendra Modi (@narendramodi) March 23, 2022
ਸੁਖਬੀਰ ਸਿੰਘ ਬਾਦਲ "ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ, ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।#MartyrdomDay #ShaheedBhagatSingh"ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।
ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ। pic.twitter.com/Cagx3mAeLH — Bhagwant Mann (@BhagwantMann) March 23, 2022
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।ਅੱਜ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਜੀ ਅਤੇ ਸੁਖਦੇਵ ਥਾਪਰ ਜੀ ਦੇ ਸ਼ਹੀਦੀ ਦਿਵਸ 'ਤੇ, ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਨਿਮਰ ਸ਼ਰਧਾਂਜਲੀ। ਇਨ੍ਹਾਂ ਦੇਸ਼ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।#MartyrdomDay #ShaheedBhagatSingh pic.twitter.com/BusRtSfemK — Sukhbir Singh Badal (@officeofssbadal) March 23, 2022