ਫਿਰ ਵਧਣ ਲੱਗੀ ਕੋਰੋਨਾ ਦੀ ਰਫਤਾਰ : ਦਿੱਲੀ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ
Delhi Coronavirus Cases: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਹੁਣ ਹਰ ਥਾਂ ਮਾਸਕ ਪਾਉਣਾ ਵੀ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਵਿਚਾਲੇਅੱਜ ਦਿੱਲੀ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣ 'ਤੇ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। DDMA ਦੇ ਅਨੁਸਾਰ, ਇਹ ਫੈਸਲਾ ਕੋਵਿਡ-19 ਦੇ ਨਵੇਂ ਰੂਪ B. 1.10, B.1.12 ਦੇ ਸ਼ੁਰੂਆਤੀ ਸੰਕੇਤਾਂ ਤੋਂ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡੀਡੀਐਮਏ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਸਕੂਲ ਬੰਦ ਨਹੀਂ ਕੀਤੇ ਜਾਣਗੇ ਪਰ ਇੱਕ ਨਵੀਂ ਏਓਪੀ (ਸਟੈਂਡਰਡ ਓਪਰੇਟਿੰਗ ਸਿਸਟਮ) ਤਹਿਤ ਕੰਮ ਕਰਨਗੇ। ਇਸ ਤੋਂ ਬਾਅਦ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸਮਾਜਿਕ ਦੂਰੀ ਅਤੇ ਹਸਪਤਾਲ ਦੀਆਂ ਤਿਆਰੀਆਂ 'ਤੇ ਵੀ ਚਰਚਾ ਕੀਤੀ ਗਈ। ਇਸੇ ਤਰ੍ਹਾਂ ਬਾਜ਼ਾਰਾਂ ਵਿੱਚ ਵੱਧ ਰਹੀ ਭੀੜ ਨੂੰ ਕਾਬੂ ਕਰਨ ਲਈ ਵੀ ਕੁਝ ਕਦਮ ਚੁੱਕੇ ਜਾ ਸਕਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਜਲਦੀ ਹੀ ਮਾਸਕ ਨੂੰ ਲਾਜ਼ਮੀ ਬਣਾਉਣ ਲਈ ਅਧਿਕਾਰਤ ਆਦੇਸ਼ ਜਾਰੀ ਕਰੇਗੀ। ਮੀਟਿੰਗ ਵਿੱਚ ਮੌਜੂਦ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਸਮਾਜਿਕ ਇਕੱਠਾਂ ਦੇ ਪ੍ਰੋਗਰਾਮਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ। -PTC News