Thu, Apr 25, 2024
Whatsapp

ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਦਫ਼ਤਰਾਂ, ਜਨਤਕ ਥਾਵਾਂ ’ਤੇ ਮਾਸਕ ਪਹਿਣਨਾ ਲਾਜ਼ਮੀ: ਡੀਸੀ

Written by  Pardeep Singh -- August 16th 2022 09:20 PM
ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਦਫ਼ਤਰਾਂ, ਜਨਤਕ ਥਾਵਾਂ ’ਤੇ ਮਾਸਕ ਪਹਿਣਨਾ ਲਾਜ਼ਮੀ: ਡੀਸੀ

ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਦਫ਼ਤਰਾਂ, ਜਨਤਕ ਥਾਵਾਂ ’ਤੇ ਮਾਸਕ ਪਹਿਣਨਾ ਲਾਜ਼ਮੀ: ਡੀਸੀ

ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 2 ਦੇ ਅਧੀਨ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ, ਆਫ਼ਤ ਪ੍ਰਬੰਧਨ ਐਕਟ, 2005 ਦੇ ਹੋਰ ਸਾਰੇ ਯੋਗ ਉਪਬੰਧਾਂ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ ਕਿ ਪੌਜ਼ੀਟਿਵ ਕੇਸਾਂ ਦੀ ਗਿਣਤੀ ਅਤੇ ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।ਜਾਰੀ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫਤਰਾਂ ਅਤੇ ਇਨਡੋਰ ਆਊਟਡੋਰ ਇਕੱਠਾਂ, ਮਾਲਾਂ, ਜਨਤਕ ਸਥਾਨਾਂ ’ਤੇ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਅਤੇ ਹਰੇਕ ਵਿਅਕਤੀ ਦੀ ਤੰਦਰੁਸਤੀ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਜਨਤਕ ਸਥਾਨਾਂ ‘ਤੇ ਨਾ ਥੁੱਕਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਕੋਵਿਡ-19 ਦੇ ਲੱਛਣਾਂ ਵਾਲੇ ਕਿਸੇ ਵੀ ਵਿਅਕਤੀ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਵਿਡ-19 ਲਈ ਟੈਸਟਿੰਗ ਕਰਨ ਵਾਲੇ ਸਾਰੇ ਹਸਪਤਾਲ, ਲੈਬ ਕੁਲੈਕਸਨ ਸੈਂਟਰ ਨੈਗੇਟਿਵ ਪਾਜ਼ੀਟਿਵ ਟੈਸਟਾਂ ਦੀ ਡਿਟੇਲ ਪੰਜਾਬ ਸਰਕਾਰ ਦੇ ਕੋਵਾ ਪੋਰਟਲ ’ਤੇ ਅਪਲੋਡ ਕਰਨ। ਇਸ ਦੇ ਨਾਲ ਹੀ ਮੁਕੰਮਲ ਟੈਸਟਾਂ ਦੀ ਸੂਚੀ ਜ਼ਿਲ੍ਹੇ ਦੇ ਕੋਵਿਡ-19 ਸੈੱਲ ਵਿਖੇ ਵੀ ਦੇਣ।ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਵੈਕਸੀਨ ਦੀ ਦੂਜੀ ਜਾਂ ਤੀਜੀ ਡੋਜ਼ ਲੈਣੀ ਬਾਕੀ ਹੈ, ਉਨ੍ਹਾਂ ਨੂੰ ਇਹ ਡੋਜ਼ ਜਲਦ ਤੋਂ ਜਲਦੀ ਲਗਵਾਉਣੀ ਚਾਹੀਦੀ ਹੈ। ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ PM ਨੂੰ ਲਿਖਿਆ ਪੱਤਰ, ਜੱਜਾਂ ਦੀ ਨਿਯੁਕਤੀ ਵੇਲੇ ਸਿੱਖਾਂ ਨੂੰ ਬਾਹਰ ਰੱਖਣ ਦੇ ਮਸਲੇ ਨੂੰ ਹੱਲ ਕਰਨ ਦੀ ਕੀਤੀ ਅਪੀਲ -PTC News


Top News view more...

Latest News view more...