ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

By Shanker Badra - May 22, 2020 4:05 pm

ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ: ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ ਦੇ ਕਾਰਨ ਓਥੇ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਲਗਾਇਆ ਜਾ ਰਿਹਾ ਹੈ। ਓਥੇ ਮਕਾਨ ਦੀ ਪਹਿਲੀ ਮੰਜ਼ਿਲ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਹੈ।

ਜਾਣਕਾਰੀ ਅਨੁਸਾਰ ਮੁਹੱਲਾ ਨਵੀਂ ਅਬਾਦੀ ਦੇ ਵਾਰਡ ਵਿਖੇ ਸਥਿਤ ਇੱਕ ਦੁਕਾਨ ਦੇ ਉੱਪਰ ਬਣੇ ਮਕਾਨ ਵਿੱਚ ਅੱਜ ਦੁਪਹਿਰ ਬਾਅਦ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਦੌਰਾਨ ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰਦਿਆਂ ਪੂਰੇ ਮਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਫਾਇਰ ਬ੍ਰਿਗੇਡ ਨਾ ਹੋਣ ਕਰਕੇ ਪਰਿਵਾਰ ਦੇ ਮੈਂਬਰਾਂ ਅਤੇ ਆਸ -ਪਾਸ ਦੇ ਮੁਹੱਲਾ ਨਿਵਾਸੀਆਂ ਵੱਲੋਂ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਾਫੀ ਦੇਰ ਬਾਅਦ ਅੱਗ ਉੱਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ।  ਇਸ ਦੌਰਾਨ ਮੌਕੇ ਤੇ ਪੁਲਿਸ ਮੁਲਾਜ਼ਮ ਵੀ ਪਹੁੰਚੇ ਜਿਨ੍ਹਾਂ ਨੇ ਆਸ ਪਾਸ ਇਕੱਠੇ ਹੋਏ ਲੋਕਾਂ ਨੂੰ ਤਿੱਤਰ ਬਿਤਰ ਕੀਤਾ ਅਤੇ ਪਰਿਵਾਰ ਦੀ ਮੱਦਦ ਵੀ ਕੀਤੀ ।
-PTCNews

adv-img
adv-img