Wed, May 1, 2024
Whatsapp

ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਟਿਪਣੀ ਕਰਨ ਸਬੰਧੀ ਵਾਲਮੀਕਿ ਭਾਈਚਾਰੇ 'ਚ ਭਾਰੀ ਰੋਸ 

Written by  Pardeep Singh -- June 23rd 2022 02:37 PM
ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਟਿਪਣੀ ਕਰਨ ਸਬੰਧੀ ਵਾਲਮੀਕਿ ਭਾਈਚਾਰੇ 'ਚ ਭਾਰੀ ਰੋਸ 

ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਟਿਪਣੀ ਕਰਨ ਸਬੰਧੀ ਵਾਲਮੀਕਿ ਭਾਈਚਾਰੇ 'ਚ ਭਾਰੀ ਰੋਸ 

ਅੰਮ੍ਰਿਤਸਰ: ਬੀਤੇ ਦਿਨੀ ਐਕਟਰ ਰਾਣਾ ਜੰਗ ਬਹਾਦਰ ਵੱਲੋਂ ਭਗਵਾਨ ਵਾਲਮੀਕਿ ਜੀ 'ਤੇ ਗਲਤ ਟਿਪਣੀ ਕਰਨ ਉਪਰੰਤ ਜਿਥੇ ਵਾਲਮੀਕਿ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਸੀ। ਉਥੇ ਹੀ ਪੁਲਿਸ ਕਮਿਸ਼ਨਰ  ਨੂੰ ਇਕ ਮੰਗ ਪੱਤਰ ਦੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਸੀ ਪਰ ਕਾਫੀ ਸਮਾ ਬੀਤਣ ਤੋਂ ਬਾਦ ਵੀ ਉਸਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਨਾਲ ਨਾਲ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਭਗਵਾਨ ਵਾਲਮੀਕਿ ਅੰਬੇਡਕਰ ਕੌਰ ਕਮੇਟੀ ਪੰਜਾਬ ਦੀ ਸਰਪ੍ਰਸਤੀ ਹੇਠ 15 ਦੇ ਕਰੀਬ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਿਰਫ ਤੇ ਸਿਰਫ ਦਲਿਤ ਸਮਾਜ ਨੂੰ ਟਾਰਗੇਟ ਕਰ ਅਜਿਹੀ ਹਰਕਤਾਂ ਕੀਤੀਆ ਜਾਦੀਆ ਹਨ ਪਰ ਵਾਲਮੀਕਿ ਸਮਾਜ ਆਪਣੇ ਕੌਮ ਦੇ ਰਹਿਬਰ ਖਿਲਾਫ ਅਜਿਹੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜੇਕਰ ਐਕਟਰ ਜੰਗ ਬਹਾਦਰ  ਦੀ ਗ੍ਰਿਫ਼ਤਾਰੀ ਨਾ ਕੀਤੀ ਗਈ ਤਾਂ ਪੰਜਾਬ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਸ ਸਬੰਧੀ ਜਲੰਧਰ ਪੁਲਿਸ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਸ਼ੇਅਰ ਬਾਜ਼ਾਰ 'ਚ ਉਛਾਲ, ਨਿਵੇਸ਼ਕਾਂ ਦੇ ਚਿਹਰੇ 'ਤੇ ਆਈ ਰੌਣਕ -PTC News


Top News view more...

Latest News view more...