ਕਦੋਂ ਜਾਗੋਗੇ ਕੈਪਟਨ ਸਾਬ੍ਹ ! ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ
ਕਦੋਂ ਜਾਗੋਗੇ ਕੈਪਟਨ ਸਾਬ੍ਹ ! ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ,ਮੌੜ ਮੰਡੀ: ਭਾਵੇਂ ਕਿ ਪੰਜਾਬ ਸਰਕਾਰ ਨੇ ਸੱਤਾ 'ਚੋਂ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਕਰਜ਼ ਮੁਆਫੀ ਦੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਹੋ ਰਹੇ ਹਨ। ਪੰਜਾਬ ਦਾ ਕਿਸਾਨ ਅੱਜ ਵੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਦੇ ਰਾਹ ਵੱਲ ਤੁਰ ਪਿਆ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਆਏ ਮਹੀਨੇ ਪੰਜਾਬ ਦੇ ਕੁਝ ਕਿਸਾਨ ਕਰਜ਼ੇ ਕਾਰਨ ਆਪਣੀਆਂ ਜਾਨਾ ਗਵਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੋੜ ਮੰਡੀ ਦੇ ਪਿੰਡ ਕੋਟਲੀ ਖੁਰਦ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਘਰ 'ਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮਹੱਤਵਪੂਰਨ ਮੁੱਦਿਆਂ ਨੂੰ ਲੈ ਕੇ ਕੱਲ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਮ੍ਰਿਤਕ ਕਿਸਾਨ ਦੀ ਪਹਿਚਾਣ ਬਿੰਦਰ ਸਿੰਘ ਵਜੋਂ ਹੋਈ ਹੈ, ਜਿਸ 'ਤੇ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਪਿੱਛੇ ਆਪਣੀ ਬੁੱਢੀ ਮਾਂ, ਪਤਨੀ ਅਤੇ 2 ਬੱਚਿਆਂ ਨੂੰ ਛੱਡ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News