ਮੁੱਖ ਖਬਰਾਂ

ਸਿੰਘੂ ਬਾਰਡਰ ਕਤਲ ਮਾਮਲੇ ਨੂੰ ਲੈ ਕੇ ਮਾਇਆਵਤੀ ਨੇ ਮੁੱਖ ਮੰਤਰੀ ਚੰਨੀ 'ਤੇ ਸਾਧਿਆ ਨਿਸ਼ਾਨਾ

By Riya Bawa -- October 16, 2021 4:10 pm -- Updated:Feb 15, 2021

Sindhu Border murder Case: ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਅੱਜ ਬਹੁਜਨ ਸਮਾਜਵਾਦੀ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਿਆ ਹੈ। ਉਨ੍ਹਾਂ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ।

ਬਸਪਾ ਸੁਪਰੀਮੋ ਮਾਇਆਵਤੀ ਦਾ ਟਵੀਟ
ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕੀਤਾ ਕਿ ਦਿੱਲੀ ਸਿੰਘੂ ਸਰਹੱਦ 'ਤੇ ਪੰਜਾਬ ਦੇ ਇੱਕ ਦਲਿਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਬਹੁਤ ਦੁਖਦਾਈ ਅਤੇ ਸ਼ਰਮਨਾਕ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਪੰਜਾਬ ਦੇ ਦਲਿਤ ਮੁੱਖ ਮੰਤਰੀ ਨੂੰ ਵੀ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ, ਬਸਪਾ ਦੀ ਇਹ ਮੰਗ ਹੈ।

 

ਜਿਕਰਯੋਗ ਹੈ ਸ਼ੁੱਕਰਵਾਰ ਸਵੇਰੇ ਇੱਕ ਅਣਪਛਾਤੇ ਮ੍ਰਿਤਕ ਦੀ ਲਾਸ਼ ਸਿੰਘੂ ਸਰਹੱਦ 'ਤੇ ਪੁਲਿਸ ਬੈਰੀਕੇਡ ਨਾਲ ਬੰਨ੍ਹੀ ਹੋਈ ਮਿਲੀ ਸੀ। ਮ੍ਰਿਤਕ ਦੇਹ ਦਾ ਇੱਕ ਹੱਥ ਕੱਟਿਆ ਗਿਆ ਸੀ। ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੋਸ਼ ਹੈ ਕਿ ਇਹ ਵਿਅਕਤੀ ਸਿੱਖ ਧਾਰਮਿਕ ਪਵਿੱਤਰ ਗ੍ਰੰਥ ਦਾ ਅਪਮਾਨ ਕਰਦਾ ਫੜਿਆ ਗਿਆ ਸੀ, ਜਿਸ ਤੋਂ ਬਾਅਦ ਨਿਹੰਗਾਂ ਨੇ ਉਸ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਤਰਨਤਾਰਨ ਜ਼ਿਲ੍ਹੇ ਦੇ ਚੀਮਾ ਖੁਰਦ ਪਿੰਡ ਦੇ 35-36 ਸਾਲ ਦੇ ਮਜ਼ਦੂਰ ਲਖਬੀਰ ਸਿੰਘ ਵਜੋਂ ਹੋਈ ਹੈ। ਉਹ ਅਨੁਸੂਚਿਤ ਜਾਤੀ ਦਾ ਸੀ।

-PTC News