ਮੁੱਖ ਖਬਰਾਂ

ਮੇਅਰ ਜੀਤੀ ਸਿੱਧੂ ਦੇ ਘਰ ਛਾਪੇਮਾਰੀ ‘ਚ ਕੁਝ ਹੱਥ ਨਹੀਂ ਲੱਗਿਆ : ਬਲਬੀਰ ਸਿੱਧੂ

By Ravinder Singh -- February 19, 2022 4:23 pm

ਚੰਡੀਗੜ੍ਹ : ਜਿਉਂ-ਜਿਉਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਿਉਂ-ਤਿਉਂ ਕਈ ਹੈਰਾਨੀਜਨਕ ਖੁਲਾਸੇ ਹੋ ਰਹੇ ਹਨ ਅਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਪੰਜਾਬ 'ਚ ਚੋਣ ਪ੍ਰਚਾਰ ਬੀਤੇ ਦਿਨ ਸ਼ਾਮ ਨੂੰ ਖ਼ਤਮ ਹੋ ਗਿਆ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ ਕਿ ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਭਰਾ ਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਐਕਸਾਈਜ਼ ਵਿਭਾਗ ਦੀ ਛਾਪੇਮਾਰੀ ਹੋਈ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਨਫਰੰਸ ਕਰ ਕੇ ਇਸ ਛਾਪੇਮਾਰੀ ਨੂੰ ਬੇਤੁਕਾ ਦੱਸਿਆ ਅਤੇ ਕਿਹਾ ਕਿ ਛਾਪੇਮਾਰੀ ਕਾਰਨ ਆਈ ਟੀਮ ਦੇ ਕੁਝ ਹੱਥ ਨਹੀਂ ਲੱਗਿਆ। ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਸਿਆਸੀ ਗਲਿਆਰਿਆਂ ਵਿਚ ਇਸ ਛਾਪੇਮਾਰੀ ਦੀ ਕਾਫੀ ਚਰਚਾ ਹੈ।

ਮੇਅਰ ਜੀਤੀ ਸਿੱਧੂ ਦੇ ਘਰ ਛਾਪੇਮਾਰੀ ‘ਚ ਕੁਝ ਹੱਥ ਨਹੀਂ ਲੱਗਿਆ : ਬਲਬੀਰ ਸਿੱਧੂਉਨ੍ਹਾਂ ਨੇ ਕਿਹਾ ਜੀਤੀ ਸਿੱਧੂ ਦੇ ਘਰੋਂ ਸਿਲਾਈ ਮਸ਼ੀਨਾਂ ਤੇ ਕੱਪੜੇ ਮਿਲੇ ਹਨ ਜੋ ਕੇ ਲੋੜਵੰਦਾਂ ਨੂੰ ਦੇਣ ਲਈ ਰੱਖੇ ਹੋਏ ਸਨ। ਇਸ ਤੋਂ ਇਲਾਵਾ ਕੁਝ ਮਾਸਕ ਬਰਾਮਦ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਉਤੇ ਨਿਸ਼ਾਨਾ ਸਾਧਿਆ। ਉਨ੍ਹਾਂ ਅੱਗੇ ਕਿਹਾ ਕ ਕੁਲਵੰਤ ਸਿੰਘ ਵੱਲੋਂ ਉਨ੍ਹਾਂ ਸਬੰਧੀ ਗਲਤ ਪਰਚੇ ਵੰਡੇ ਜਾ ਰਹੇ ਅਤੇ ਗਲਤ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

 

ਮੇਅਰ ਜੀਤੀ ਸਿੱਧੂ ਦੇ ਘਰ ਛਾਪੇਮਾਰੀ ‘ਚ ਕੁਝ ਹੱਥ ਨਹੀਂ ਲੱਗਿਆ : ਬਲਬੀਰ ਸਿੱਧੂ

ਜਿਕਰਯੋਗ ਹੈ ਕਿ ਦੇਰ ਰਾਤ ਕਾਂਗਰਸ ਉਮੀਦਵਾਰ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਛਾਪੇਮਾਰੀ ਹੋਈ। ਮੋਹਾਲੀ ਦੇ ਰਿਟਰਨਿੰਗ ਅਫ਼ਸਰ ਦੀ ਅਗਵਾਈ 'ਚ ਕੀਤੀ ਗਈ ਇਸ ਰੇਡ ਵਿਚ ਕੁੱਝ ਵੀ ਹੱਥ ਨਹੀਂ ਲੱਗਾ। ਪਤਾ ਲੱਗਿਆ ਹੈ ਕਿ ਜਿਵੇਂ ਹੀ ਟੀਮ ਸਿੱਧੂ ਦੇ ਘਰ ਪਹੁੰਚੀ ਤਾਂ ਕਾਫ਼ੀ ਸਮੇਂ ਤੱਕ ਕੋਠੀ ਦੇ ਗੇਟ ਨਹੀਂ ਖੋਲ੍ਹੇ ਗਏ ਅਤੇ ਲਾਈਟਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਸਨ। ਬਾਅਦ 'ਚ ਕੋਠੀ ਦੇ ਗੇਟ ਖੋਲ੍ਹ ਕੇ ਟੀਮ ਨੂੰ ਅੰਦਰ ਆਉਣ ਦਿੱਤਾ ਗਿਆ।

ਮੇਅਰ ਜੀਤੀ ਸਿੱਧੂ ਦੇ ਘਰ ਛਾਪੇਮਾਰੀ ‘ਚ ਕੁਝ ਹੱਥ ਨਹੀਂ ਲੱਗਿਆ : ਬਲਬੀਰ ਸਿੱਧੂਇਸ ਰੇਡ ਦੌਰਾਨ ਕੁੱਝ ਵੀ ਇਤਰਾਜ਼ਯੋਗ ਸਮਾਨ ਹੱਥ ਨਹੀਂ ਲੱਗਾ। ਟੀਮ ਨੂੰ ਉੱਥੋਂ ਕੁੱਝ ਮਾਸਕ ਜ਼ਰੂਰ ਮਿਲੇ ਹਨ। ਪਤਾ ਲੱਗਿਆ ਹੈ ਕਿ ਜਿਵੇਂ ਹੀ ਟੀਮ ਸਿੱਧੂ ਦੇ ਘਰ ਪਹੁੰਚੀ ਤਾਂ ਕਾਫ਼ੀ ਸਮੇਂ ਤਕ ਕੋਠੀ ਦੇ ਗੇਟ ਨਹੀਂ ਖੋਲ੍ਹੇ ਗਏ ਅਤੇ ਲਾਈਟਾਂ ਤਕ ਬੰਦ ਕਰ ਦਿੱਤੀਆਂ ਗਈਆਂ ਸਨ। ਬਾਅਦ ’ਚ ਕੋਠੀ ਦੇ ਗੇਟ ਖੋਲ੍ਹ ਕੇ ਟੀਮ ਨੂੰ ਅੰਦਰ ਆਉਣ ਦਿੱਤਾ ਗਿਆ। ਇਸ ਰੇਡ ਦੌਰਾਨ ਕੁੱਝ ਵੀ ਇਤਰਾਜ਼ਯੋਗ ਸਮਾਨ ਹੱਥ ਨਹੀਂ ਲੱਗਾ। ਟੀਮ ਨੂੰ ਉੱਥੋਂ ਕੁੱਝ ਮਾਸਕ ਜ਼ਰੂਰ ਮਿਲੇ ਹਨ।

ਇਹ ਵੀ ਪੜ੍ਹੋ : ਵੋਟਿੰਗ ਨੂੰ ਉਤਸ਼ਾਹਿਤ ਕਰਨ ਲੁਧਿਆਣਾ ਦੇ ਬੇਕਰਾਂ ਵੱਲੋਂ 1 ਹਜ਼ਾਰ ਤੋਂ ਵੱਧ ਪੇਸਟੀਆਂ ਕੀਤੀਆਂ ਤਿਆਰ

  • Share