Advertisment

ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ

author-image
Shanker Badra
Updated On
New Update
ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ
Advertisment
publive-image ਨਵੀਂ ਦਿੱਲੀ : ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ਮੰਵਾਲੀ ਕਹਿਣ ਵਾਲੇ ਆਪਣੇ ਬਿਆਨ ਲਈ ਮੁਆਫੀ ਮੰਗੀ ਹੈ। ਵੀਰਵਾਰ ਦੁਪਹਿਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਇਕ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਦੀ ਚਾਰੇ ਪਾਸਿਓਂ ਅਲੋਚਨਾ ਹੋਈ ਸੀ।
Advertisment
publive-image ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ ਮੀਨਾਕਸ਼ੀ ਲੇਖੀ ਨੇ ਆਪਣੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਦਾ ਕਿਸਾਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਸੀ। ਮੀਨਾਕਸ਼ੀ ਲੇਖੀ ਨੇ ਕਿਹਾ ਕਿ ਮੇਰੇ ਬਿਆਨ ਦਾ ਗਲਤ ਅਰਥ ਕੱਢਿਆ ਗਿਆ ਹੈ। publive-image ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ ਉਸਨੇ ਕਿਹਾ ਕਿ ਜੇਕਰ ਮੇਰੇ ਕਿਸਾਨਾਂ ਨਾਲ ਸੰਬੰਧਤ ਬਿਆਨਾਂ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਪੈਗਾਸਸ ਦੇ ਖੁਲਾਸੇ ‘ਤੇ ਸੀ ਅਤੇ ਉਸ ਦੌਰਾਨ ਇਹ ਸਵਾਲ ਪੁੱਛਿਆ ਗਿਆ ਸੀ ਕਿ 26 ਜਨਵਰੀ ਨੂੰ ਕੀਤੇ ਗਏ ਅਪਮਾਨ ਬਾਰੇ ਤੁਹਾਡਾ ਕੀ ਕਹਿਣਾ ਹੈ। publive-image ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ ਮੀਨਾਕਸ਼ੀ ਲੇਖੀ ਅਨੁਸਾਰ ਇਸ ‘ਤੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦਾ ਕੰਮ ਨਹੀਂ ਹੋ ਸਕਦਾ। ਸਿਰਫ ਮਵਾਲੀ ਲੋਕ ਹੀ ਇਹ ਕਰ ਸਕਦੇ ਹਨ। ਉਸਨੇ ਕਿਹਾ ਕਿ ਮੈਂ ਅਜਿਹੇ ਲੋਕਾਂ ਨਾਲ ਖੜ੍ਹਨਾ ਪਸੰਦ ਨਹੀਂ ਕਰਦਾ ,ਜੋ ਲਾਲ ਕਿਲ੍ਹੇ ਨੂੰ ਅਪਮਾਨਿਤ ਕਰਦੇ ਹਨ। publive-image ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ‘ਮਵਾਲੀ’ ਕਹਿਣ ਵਾਲੇ ਵਿਵਾਦ ਤੋਂ ਬਾਅਦ ਮੰਗੀ ਮੁਆਫੀ ,ਦਿੱਤੀ ਇਹ ਸਫ਼ਾਈ ਮੀਨਾਕਸ਼ੀ ਲੇਖੀ ਦੇ ਕਿਸਾਨਾਂ ਨੂੰ 'ਮਾਵਾਲੀ' ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਭਾਜਪਾ ਦੀ ਕਿਸਾਨ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ - ਪੱਤਰਕਾਰਾਂ ‘ਤੇ ਹਮਲਾ ਨਿੰਦਣਯੋਗ ਹੈ ਪਰ ਮੀਨਾਕਸ਼ੀ ਲੇਖੀ ਨੂੰ ਕਿਸਾਨਾਂ ਨੂੰ ਜ਼ਲੀਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। -PTCNews publive-image-
bjp farmers-protest meenakshi-lekhi farmers-mawalis
Advertisment

Stay updated with the latest news headlines.

Follow us:
Advertisment