CM ਭਗਵੰਤ ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਬੋਨਸ ਅਤੇ MSP ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਭਰੋਸਾ
ਮੀਟਿੰਗ ਵਿੱਚ ਕਿਸਾਨਾਂ ਨੇ ਕਣਕ ਦਾ ਝਾੜ ਘੱਟਣ ਉੱਤੇ ਬੋਨਸ ਦੀ ਮੰਗ ਕੀਤੀ ਸੀ ਅਤੇ ਸੀਐਮ ਦਾ ਕਹਿਣਾ ਹੈ ਕਿ ਕਣਕ ਦੇ ਝਾੜ ਘੱਟ ਹੋਣ ਕਾਰਨ ਨੁਕਸਾਨ ਦਾ ਨਿਰੀਖਣ ਕਰਨ ਉੱਤੇ ਬੋਨਸ ਦਾ ਐਲਾਨ ਕੀਤਾ ਜਾਵੇਗਾ। ਉੱਥੇ ਹੀ ਕਿਸਾਨਾਂ ਨੂੰ ਕਿਹਾ ਹੈ ਕਿ ਮੂੰਗੀ ਅਤੇ ਮੱਕੀ ਉੱਤੇ ਐਮਐਸਪੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਵਿਚ ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਕਿਸਾਨਾ ਦੇ ਬਿਜਲੀ ਦੇ ਮੁੱਦੇ ਨੂੰ ਲੈ ਕੇ ਕਿਹਾ ਗਿਆ ਹੈ ਕਿ ਬਿਜਲੀ ਮੰਤਰੀ ਨਾਲ ਇਸ ਬਾਰੇ ਮੀਟਿੰਗ ਕਰਵਾਈ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਕੋਈ ਸਮੱਸਿਆ ਨਾ ਸਕੇ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਸਿਰਫ਼ 23 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸੱਦਾ ਭੇਜਿਆ ਹੈ।
ਇਹ ਵੀ ਪੜ੍ਹੋ:ਗਵਾਹਾਂ ਨੂੰ ਡਰਾਉਣ-ਧਮਕਾਉਣ ਮਾਮਲੇ ਨੂੰ ਲੈ ਕੇ SKM ਭੜਕਿਆ, ਤਿੰਨ ਸੂਬਿਆਂ ਦੇ ਕਿਸਾਨ ਆਗੂ ਅੰਬਾਲਾ ਤੋਂ ਹੋਣਗੇ ਰਵਾਨਾ
-PTC News