ਮੁੱਖ ਖਬਰਾਂ

ਪਨਬੱਸ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਖ਼ਤਮ, ਫਿਲਹਾਲ ਨਹੀਂ ਹੋਵੇਗਾ ਕੋਈ ਧਰਨਾ

By Ravinder Singh -- May 20, 2022 3:31 pm

ਚੰਡੀਗੜ੍ਹ : ਪਨਬੱਸ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਦੌਰਾਨ ਜਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ। ਪੱਕੇ ਕਰਨ ਦੀ ਮੰਗ ਉਤੇ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਕਰਵਾਉਣਾ ਦਾ ਭਰੋਸਾ ਦਿੱਤਾ ਗਿਆ ਹੈ। ਬੱਸ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਫਿਲਹਾਲ ਕੋਈ ਧਰਨਾ ਨਹੀਂ ਹੋਵੇਗਾ। 24 ਮਈ ਨੂੰ ਬੱਸ ਅੱਡੇ ਬੰਦ ਕਰਨੇ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਸੈਕਟਰੀ ਨੇ ਸੋਮਵਾਰ ਸੋਮਵਾਰ ਤੱਕ ਮੰਨੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਰੋਡਵੇਜ਼ ਮੁਲਾਜ਼ਮਾਂ ਦੇ ਦੋ ਦਿਨ ਦੇ ਧਰਨੇ ਮਗਰੋਂ ਬੀਤੇ ਕੱਲ੍ਹ ਟਰਾਂਸਪੋਰਟ ਸੈਕਟਰੀ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ਤੇ ਮੁਲਾਜ਼ਮਾਂ ਨੇ ਧਰਨਾ ਸਮਾਪਤ ਕਰ ਦਿੱਤੀ ਸੀ। ਇਸ ਤੋਂ ਬਾਅਦ ਅੱਜ ਰੋਡਵੇਜ਼ ਮੁਲਾਜ਼ਮਾਂ ਤੇ ਟਰਾਂਸਪੋਰਟ ਸੈਕਟਰੀ ਵਿੱਚ ਸਾਰਥਿਕ ਮੀਟਿੰਗ ਹੋਈ। ਇਸ ਮੀਟਿੰਗ ਦੇ ਹਾਂਪੱਖੀ ਨਤੀਜਿਆਂ ਮਗਰੋਂ ਮੁਲਾਜ਼ਮਾਂ ਨੇ ਧਰਨਾ ਨਾ ਦੇਣ ਦਾ ਐਲਾਨ ਕੀਤਾ।

ਪਨਬੱਸ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਖ਼ਤਮ, ਫਿਲਹਾਲ ਨਹੀਂ ਹੋਵੇਗਾ ਕੋਈ ਧਰਨਾਜ਼ਿਕਰਯੋਗ ਹੈ ਕਿ ਬੀਤੇ ਦਿਨ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਸੀ।
ਕਾਬਿਲਗੌਰ ਹੈ ਕਿ ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਗਿਆ ਸੀ। ਮੁਲਾਜ਼ਮਾਂ ਨੇ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਸਨ। ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਤੇ ਅਧਿਕਾਰੀਆਂ ਵੱਲੋਂ ਨੌਕਰੀ ਤੋਂ ਲਾਂਭੇ ਕੀਤੇ ਗਏ ਮੁਲਾਜ਼ਮ ਸਾਥੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਵੱਡਾ ਕਦਮ ਚੁੱਕਿਆ ਹੈ।

ਪਨਬੱਸ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਖ਼ਤਮ, ਫਿਲਹਾਲ ਨਹੀਂ ਹੋਵੇਗਾ ਕੋਈ ਧਰਨਾ

ਤਨਖ਼ਾਹ ਨਾ ਮਿਲਣ ਕਾਰਨ ਬੱਸ ਅੱਡੇ ਉਤੇ ਕੱਚੇ ਪਨਬੱਸ ਮੁਲਾਜ਼ਮ ਹੜਤਾਲ ਉਤੇ ਬੈਠੇ ਸਨ ਹੜਤਾਲ ਉਤੇ ਬੈਠੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਦੇ ਹਨ ਤੇ ਇਸ ਦੇ ਬਦਲੇ ਉਨ੍ਹਾਂ ਨੂੰ ਮਿਹਨਤਾਨਾ ਵੀ ਨਹੀਂ ਮਿਲਦਾ। ਜ਼ਿਕਰਯੋਗ ਹੈ ਕਿ ਨਵੀਂ ਬਣੀ ਸਰਕਾਰਾਂ ਦੇ ਟਰਾਂਸਪੋਰਟ ਮੰਤਰੀ ਨਾਲ ਦੋ ਮੀਟਿੰਗਾਂ ਕਰ ਚੁੱਕੇ ਸਨ ਪਰ ਮੰਤਰੀ ਵੱਲੋਂ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ।

ਪਨਬੱਸ ਮੁਲਾਜ਼ਮਾਂ ਦੀ ਟਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਖ਼ਤਮ, ਫਿਲਹਾਲ ਨਹੀਂ ਹੋਵੇਗਾ ਕੋਈ ਧਰਨਾਜ਼ਿਕਰਯੋਗ ਹੈ ਕਿ ਕੱਚੇ ਮੁਲਾਜ਼ਮਾਂ ਨੇ ਮੀਟਿੰਗ ਕਰ ਕੇ ਐਲਾਨ ਕੀਤਾ ਸੀ ਕਿ ਸਾਰੇ ਪੰਜਾਬ ਦੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕਰ ਕੇ ਮਿਤੀ 28, 29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 6 ਜੂਨ ਨੂੰ ਗੇਟ ਰੈਲੀਆਂ ਕਰ ਕੇ ਮਿਤੀ 8, 9,10 ਜੂਨ ਨੂੰ ਹੜਤਾਲ ਕਰ ਕੇ ਪਨਬਸ ਤੇ ਪੀਆਰਟੀਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਹੋਈ ਗੰਭੀਰ

  • Share