11 ਸਤੰਬਰ ਨੂੰ ਕਰਨਾਲ 'ਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

By Riya Bawa - September 09, 2021 4:09 pm

ਕਰਨਾਲ: ਕਰਨਾਲ ਵਿੱਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ 11 ਸਤੰਬਰ ਨੂੰ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ।

ਇਸ ਮੀਟਿੰਗ ਲਈ ਅੰਦੋਲਨ ਨਾਲ ਜੁੜੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਬੁਲਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕਰਨਾਲ ਦੇ ਮੋਰਚੇ ਅਤੇ ਕਿਸਾਨ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

Karnal farmers' protest: IAS officer Ayush Sinha suspended, judicial inquiry orderedਜ਼ਿਕਰਯੋਗ ਹੈ ਕਿ ਕਿਸਾਨ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਅਧਿਕਾਰੀ ਨੂੰ ਮੁਅੱਤਲ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕਈ ਮੰਗਾਂ ਵੀ ਹਨ। ਇਸ ਸਬੰਧੀ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਦੋ ਦਿਨਾਂ ਤੋਂ ਗੱਲਬਾਤ ਦੇ ਕਈ ਦੌਰ ਹੋਏ ਪਰ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਮੋਰਚਾ ਲਗਾ ਦਿੱਤਾ ਹੈ।

 

adv-img
adv-img