ਦੇਸ਼ 'ਚ ਰਹਿੰਦੇ ਸ਼ਰਨਾਰਥੀਆਂ ਨੂੰ ਭਾਰਤ ਸਰਕਾਰ ਨੇ ਦਿੱਤੀ ਵੱਡੀ ਰਾਹਤ

By Jagroop Kaur - May 30, 2021 11:05 am

ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਤੋਂ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਸ਼ਰਨਾਰਥੀ ਗੁਜਰਾਤ, ਰਾਜਸਥਾਨ, ਛੱਤੀਸਗੜ੍ਹ, ਹਰਿਆਣਾ ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਰਹਿ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਵਿਚ ਸਿਟੀਜ਼ਨਸ਼ਿਪ ਐਕਟ 1955 ਅਤੇ 2009 ਵਿਚ ਕਾਨੂੰਨ ਦੇ ਤਹਿਤ ਬਣੇ ਨਿਯਮਾਂ ਦੇ ਤਹਿਤ ਕਿਹਾ ਗਿਆ ਹੈ ਕਿ ਇਸ ਆਦੇਸ਼ ਦਾ ਤੁਰੰਤ ਪਾਲਣ ਕੀਤਾ ਜਾਵੇਗਾ।

ਪੜ੍ਹੋ ਹੋਰ ਖਬਰਾਂ: 12-15 ਸਾਲ ਦੇ ਬੱਚਿਆਂ ਨੂੰ ਲੱਗੇਗਾ ਕੋਰਨਾ ਦਾ ਟੀਕਾ, ਫਾਈਜ਼ਰ ਦੀ ਵੈਕਸੀਨ ਨੂੰ EMA ਨੇ ਦਿੱਤੀ ਮਨਜ਼ੂਰੀ

ਦਰਅਸਲ, ਜਦੋਂ ਸੀਏਏ ਐਕਟ ਨੂੰ ਸਾਲ 2019 ਵਿੱਚ ਲਾਗੂ ਕੀਤਾ ਗਿਆ ਸੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸਦੇ ਵਿਰੁੱਧ ਵਿਆਪਕ ਵਿਰੋਧ ਪ੍ਰਦਰਸ਼ਨ ਹੋਏ ਸਨ। ਇਨਾਂ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਵੀ ਇਹ ਮਾਮਲਾ ਠੰਡੇ ਬਸਤੇ 'ਚ ਚਲਾ ਗਿਆ ਸੀ|

adv-img
adv-img