ਦੇਸ਼

ਰਾਜਸਥਾਨ ਦੇ ਬਾੜਮੇਰ 'ਚ ਮਿਗ-21 ਲੜਾਕੂ ਜਹਾਜ਼ ਹੋਇਆ ਕਰੈਸ਼, ਦੋਵੇਂ ਪਾਇਲਟਾਂ ਦੀ ਹੋਈ ਮੌਤ

By Riya Bawa -- July 29, 2022 7:12 am -- Updated:July 29, 2022 5:18 pm

MiG-21 Plane Crash : ਰਾਜਸਥਾਨ ਦੇ ਬਾੜਮੇਰ 'ਚ ਭਾਰਤੀ ਫੌਜ ਦਾ ਮਿਗ-21 ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ ਹੈ। ਮਿਗ ਜਹਾਜ਼ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ ਗਈ ਅਤੇ ਧੂੰਏਂ ਨਾਲ ਸੜਨ ਲੱਗਾ।ਭਾਰਤੀ ਹਵਾਈ ਸੈਨਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਿਗ-21 ਜਹਾਜ਼ ਦੇ ਦੋਵੇਂ ਪਾਇਲਟਾਂ ਦੀ ਜਾਨ ਚਲੀ ਗਈ।

Indian Air Force MiG-21 crashes near Nal in Rajasthan, pilot safe

ਭਾਰਤੀ ਹਵਾਈ ਸੈਨਾ ਉਨ੍ਹਾਂ ਦੇ ਜਾਨੀ ਨੁਕਸਾਨ 'ਤੇ ਡੂੰਘਾ ਅਫਸੋਸ ਕਰਦੀ ਹੈ ਅਤੇ ਦੁਖੀ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਾੜਮੇਰ 'ਚ ਮਿਗ-21 ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨਾਲ ਗੱਲਬਾਤ ਕੀਤੀ। ਹਵਾਈ ਸੈਨਾ ਦੇ ਮੁਖੀ ਨੇ ਉਨ੍ਹਾਂ ਨੂੰ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

IAF MiG-21 aircraft crash: Group Captain killed in an accident

ਇਹ ਵੀ ਪੜ੍ਹੋ: ਕੀ ਹੈ ਪਾਕੇਟ ਲਹਿੰਗਾ? ਸਚਿਨ ਤੇਂਦੁਲਕਰ ਦੀ ਬੇਟੀ ਨੇ ਵੀ ਕਰਵਾਇਆ ਇਸ 'ਚ ਫੋਟੋਸ਼ੂਟ, ਵੇਖੋ PHOTOS

ਇਸ ਤੋਂ ਇਲਾਵਾ ਇਕ ਟਵੀਟ ਰਾਹੀਂ ਉਨ੍ਹਾਂ ਨੇ ਰਾਜਸਥਾਨ ਦੇ ਬਾੜਮੇਰ ਨੇੜੇ ਭਾਰਤੀ ਹਵਾਈ ਫੌਜ ਦੇ ਮਿਗ-21 ਟ੍ਰੇਨਰ ਜਹਾਜ਼ ਦੇ ਹਾਦਸੇ ਦਾ ਸ਼ਿਕਾਰ ਹੋਏ ਦੋ ਹਵਾਈ ਯੋਧਿਆਂ ਪ੍ਰਤੀ ਵੀ ਹਮਦਰਦੀ ਪ੍ਰਗਟ ਕੀਤੀ ਹੈ। ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ।

ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਜਹਾਜ਼ ਨਾਲ ਦੁਰਘਟਨਾ ਹੋਈ ਹੋਵੇ ਪਰ ਪਤਾ ਨਹੀਂ ਕੀ ਕਾਰਨ ਹਨ ਕਿ ਇਸ ਜਹਾਜ਼ ਨੂੰ ਭਾਰਤੀ ਫੌਜ ਤੋਂ ਬਾਹਰ ਨਹੀਂ ਕੀਤਾ ਜਾ ਰਿਹਾ ਹੈ। ਸਾਲ 2021 ਵਿੱਚ ਇਸ ਜਹਾਜ਼ ਨਾਲ ਪੰਜ ਹਾਦਸੇ ਹੋਏ ਸਨ। ਇਸ ਦੇ ਬਾਵਜੂਦ ਇਸ ਜਹਾਜ਼ ਨੂੰ ਭਾਰਤੀ ਹਵਾਈ ਸੈਨਾ ਦੇ ਬੇੜੇ ਤੋਂ ਨਹੀਂ ਹਟਾਇਆ ਗਿਆ। ਇੱਕ ਅੰਕੜੇ ਮੁਤਾਬਕ ਪਿਛਲੇ ਛੇ ਦਹਾਕਿਆਂ ਵਿੱਚ 400 ਤੋਂ ਵੱਧ ਮਿਗ-21 ਹਾਦਸੇ ਹੋਏ ਹਨ, ਜਿਨ੍ਹਾਂ ਵਿੱਚ 200 ਤੋਂ ਵੱਧ ਪਾਇਲਟਾਂ ਦੀ ਜਾਨ ਜਾ ਚੁੱਕੀ ਹੈ।

-PTC News

  • Share