Sun, Apr 28, 2024
Whatsapp

ਪਰਵਾਸੀ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਇੱਕ ਪਰਵਾਸੀ ਜ਼ਖ਼ਮੀ

Written by  Riya Bawa -- August 31st 2022 10:36 AM -- Updated: August 31st 2022 10:38 AM
ਪਰਵਾਸੀ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ,  ਇੱਕ ਪਰਵਾਸੀ ਜ਼ਖ਼ਮੀ

ਪਰਵਾਸੀ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਇੱਕ ਪਰਵਾਸੀ ਜ਼ਖ਼ਮੀ

ਅੰਮ੍ਰਿਤਸਰ: ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ, ਗੋਲੀਆਂ ਚੱਲਣ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਅੰਮ੍ਰਿਤਸਰ ਦੀ ਸੁਲਤਾਨਵਿੰਡ ਰੋਡ 'ਤੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਥੇ ਕੁਲਫੀਆਂ ਦੀ ਫੈਕਟਰੀ 'ਚ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰਾਂ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਮਾਮਲਾ ਬੀਤੀ ਦੇਰ ਰਾਤ ਦਾ ਹੈ। firing ਮਿਲੀ ਜਾਣਕਾਰੀ ਦੇ ਮੁਤਾਬਿਕ 2 ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਪੈਸਿਆਂ ਦੀ ਮੰਗ ਕੀਤੀ ਸੀ। ਇਸ ਦੌਰਾਨ ਦੋਵੇਂ ਪਰਵਾਸੀ ਮਜ਼ਦੂਰ ਲੁਟੇਰਿਆਂ ਨਾਲ ਭਿੜੇ। ਲੁਟੇਰਿਆਂ ਵੱਲੋਂ ਚਲਾਈ ਗੋਲੀ ਨਾਲ ਇਕ ਪਰਵਾਸੀ ਜ਼ਖ਼ਮੀ ਹੋਇਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ:ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ ਵੱਡਾ ਐਲਾਨ, ਪੈਟਰੋਲ ਪੰਪ ਬੰਦ ਰੱਖਣ ਦਾ ਪ੍ਰੋਗਰਾਮ ਮੁਲਤਵੀ -PTC News


Top News view more...

Latest News view more...