ਮੁੱਖ ਖਬਰਾਂ

ਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

By Shanker Badra -- April 20, 2021 2:57 pm

ਭੋਪਾਲ : ਮੱਧ ਪ੍ਰਦੇਸ ਦੇ ਟਿਕਮਗੜ੍ਹ 'ਚ ਅੱਜ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿੱਥੇਦਿੱਲੀ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਟਿਕਮਗੜ੍ਹ 'ਚ ਪਲਟ ਗਈ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬਹੁਤ ਸਾਰੇ ਲੋਕ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

Migrants workers from Delhi bus accident in tikamgarh in MP , 3 dead ਦਿੱਲੀ ਤੋਂ ਪ੍ਰਵਾਸੀਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਜਾਣਕਾਰੀ ਮੁਤਾਬਕ ਇਹ ਬੱਸ ਗਵਾਲੀਅਰ ਦੇ ਰਸਤੇ ਤੋਂ ਹੁੰਦੀ ਹੋਈ ਟਿਕਮਗੜ੍ਹਜਾ ਰਹੀ ਸੀ। ਇਹ ਹਾਦਸਾ ਗਵਾਲੀਅਰ-ਝਾਂਸੀ ਦਰਮਿਆਨ ਡਾਬਰਾ ਹਾਈਵੇਅ 'ਤੇ ਵਾਪਰਿਆ ਹੈ। ਇਹ ਬੱਸ ਆਪਣੀ ਸਮਰੱਥਾ ਨਾਲੋਂ ਵੱਧ ਭਰੀ ਸੀ ਤੇ ਸੰਤੁਲਨ ਗੁਆਉਣ ਕਾਰਨ ਪਲਟ ਗਈ। ਫਿਲਹਾਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਰੈਸਕਿਊ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Migrants workers from Delhi bus accident in tikamgarh in MP , 3 dead ਦਿੱਲੀ ਤੋਂ ਪ੍ਰਵਾਸੀਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਦਿੱਲੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਘਰ ਜਾਣ ਲਈ ਆਨੰਦ ਵਿਹਾਰ ਟਰਮੀਨਲ ਪਹੁੰਚ ਗਏ ਹਨ। ਇਸ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਨੇ ਦੱਸਿਆ, "ਅਸੀਂ ਪਿਛਲੇ ਸਾਲ ਤਾਲਾਬੰਦੀ ਵਿੱਚ ਇਥੇ ਫਸ ਗਏ ਸੀ, ਇਸ ਲਈ ਅਸੀਂ ਹੁਣ ਤੋਂ ਵੀ ਆਪਣੇ ਘਰ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਸਾਨੂੰ ਇੱਥੇ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ,ਜਿਸ ਕਰਕੇ ਅਸੀਂ ਆਪਣੇ ਘਰ ਜਾ ਰਹੇ ਹਾਂ।

Migrants workers from Delhi bus accident in tikamgarh in MP , 3 dead ਦਿੱਲੀ ਤੋਂ ਪ੍ਰਵਾਸੀਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿੱਚ ਇੱਕ ਹਫ਼ਤੇ ਦੇ ਲੌਕਡਾਊਨ ਦਾ ਐਲਾਨ ਕੀਤਾ ਤਾਂ ਪ੍ਰਵਾਸੀ ਮਜ਼ਦੂਰਾਂ ਦਾ ਜੱਥਾ ਬੱਸ ਅੱਡੇ ਵੱਲ ਵਧਦਾ ਵੇਖਿਆ ਗਿਆ। ਹਾਲਾਂਕਿ, ਮੁੱਖ ਮੰਤਰੀ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਅਪੀਲ ਕੀਤੀ ਅਤੇ ਕਿਹਾ 'ਮੈਂ ਹੂੰ ਨਾ'। ਉਨ੍ਹਾਂ ਕਿਹਾ ਕਿ ਇਹ ਛੋਟਾ ਜਿਹਾ ਲੌਕਡਾਊਨ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਨਹੀਂ ਛੱਡਣਾ ਚਾਹੀਦਾ।

Migrants workers from Delhi bus accident in tikamgarh in MP , 3 dead ਦਿੱਲੀ ਤੋਂ ਪ੍ਰਵਾਸੀਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਪਲਟੀ, 3 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  

ਦੱਸਣਯੋਗ ਹੈ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਸੂਬਿਆਂ ਦੇ ਪਾਬੰਦੀਆਂ ਵਧਾਉਣ ਦੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਆਪਣੇ-ਆਪਣੇ ਪਿੰਡਾਂ ਨੂੰ ਪਰਤ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਨੇ ਦਿੱਲੀ, ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਮਿੰਨੀ-ਲੌਕਡਾਊਨ ਕਾਰਨ ਪਰਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਘਰ ਜਾਣ ਨੂੰ ਲੈ ਕੇ ਹੜਕੰਪ ਮਚਿਆ ਹੋਇਆ ਹੈ। ਇਸ ਕਾਰਨ ਕਈ ਥਾਵਾਂ ਤੋਂ ਹਾਦਸੇ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ।
-PTCNews

  • Share