ਅਮਰੀਕੀ ਵਿਦੇਸ਼ ਮੰਤਰੀ ਭਾਰਤ ਦੌਰੇ ‘ਤੇ, ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਅਮਰੀਕੀ ਵਿਦੇਸ਼ ਮੰਤਰੀ ਭਾਰਤ ਦੌਰੇ ‘ਤੇ, ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ,ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਭਾਰਤ ਦੌਰੇ ‘ਤੇ ਹਨ। ਜਿਸ ਦੌਰਾਨ ਅੱਜ ਉਹ ਦਿੱਲੀ ਪਹੁੰਚ ਗਏ ਹਨ।

ਇਥੇ ਅੱਜ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦੇ ਨਵੇਂ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵੇਂ ਨੇਤਾਵਾਂ ਵਿਚਾਲੇ ਆਰਥਿਕ ਸੰਬੰਧਾਂ ਨੂੰ ਵਧਾਉਣ ‘ਤੇ ਚਰਚਾ ਕੀਤੀ ਜਾਵੇਗੀ।

ਹੋਰ ਪੜ੍ਹੋ: ਪੀ.ਐੱਮ. ਨਰੇਂਦਰ ਮੋਦੀ ‘ਤੇ ਬਣੀ ਫਿਲਮ ‘ਪੀ.ਐੱਮ. ਨਰੇਂਦਰ ਮੋਦੀ’ 24 ਮਈ ਨੂੰ ਹੋਵੇਗੀ ਰਿਲੀਜ਼

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੰਤਰੀ ਦੋਹਾਂ ਦੇਸ਼ਾਂ ‘ਚ ਹੋਰ ਮਜ਼ਬੂਤ ਸਬੰਧ ਬਣਾਉਣ ਲਈ ਗੱਲਬਾਤ ਕਰਨਗੇ।ਮੀਡੀਆ ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰੀ ਪੋਂਪੀਓ 25 ਤੋਂ 27ਜੂਨ ਵਿਚਕਾਰ ਭਾਰਤ-ਪ੍ਰਸ਼ਾਂਤ ਖੇਤਰ ਦੇ ਦੌਰੇ ‘ਤੇ ਰਹਿਣਗੇ।

-PTC News