Advertisment

ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਦਰਜ

author-image
Shanker Badra
Updated On
New Update
ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਦਰਜ
Advertisment
ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਦਰਜ:ਸ੍ਰੀਨਗਰ : ਜੰਮੂ-ਕਸ਼ਮੀਰ 'ਚ ਮੰਗਲਵਾਰ ਸਵੇਰੇ 8.16 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ। ਸੂਬੇ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। publive-image ਦੱਸਿਆ ਜਾਂਦਾ ਹੈ ਕਿ ਭੂਚਾਲ ਦਾ ਕੇਂਦਰ ਸ੍ਰੀਨਗਰ ਤੋਂ 14 ਕਿੱਲੋਮੀਟਰ ਉੱਤਰ ਤੇ ਗਾਂਦਰਬਲ ਤੋਂ 7 ਕਿੱਲੋਮੀਟਰ ਦੱਖਣੀ-ਪੂਰਬ 'ਚ ਸੀ। ਕਸ਼ਮੀਰ 'ਚ ਭੂਚਾਲ ਦੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਫ਼ਿਲਹਾਲ ਬਚਾਅ ਰਹਿ ਗਿਆ ਹੈ। publive-image ਦੱਸ ਦੇਈਏ ਕਿ ਸੋਮਵਾਰ ਨੂੰ ਹਰਿਆਣਾ ਦੇ ਗੁਰੂਗਰਾਮ ਵਿੱਚ 1 ਵਜੇ ਹਲਕਾ ਭੂਚਾਲ ਆਇਆ ਸੀ ਅਤੇ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 2.1 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਗੁਰੂਗ੍ਰਾਮ ਦੇ 13 ਕਿਲੋਮੀਟਰ ਪੱਛਮ-ਉੱਤਰ ਪੱਛਮ ਸੀ। ਭੂਚਾਲ ਦੇ ਝਟਕੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ ਸਨ। -PTCNews-
jammu-and-kashmir earthquake
Advertisment

Stay updated with the latest news headlines.

Follow us:
Advertisment