ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਤੇ ਆਉਣਗੇ ਲੱਖਾਂ ਫੈਨਸ, ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ

By Riya Bawa -- June 08, 2022 10:01 am -- Updated:June 08, 2022 10:01 am

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਯਾਨੀ ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਸਿੱਧੂ ਦੀ ਅੰਤਿਮ ਅਰਦਾਸ ਲੋਕ ਦੇਰ ਰਾਤ ਤੋਂ ਪੁੱਜਣੇ ਸ਼ੁਰੂ ਹੋ ਗਏ ਸਨ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ

ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਫੈਨਸ ਪੁੱਜਣ ਦੀ ਉਮੀਦ ਹੈ। ਪੁਲਿਸ ਪ੍ਰਸ਼ਾਸਨ ਨੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇੱਥੇ ਭਾਰੀ ਇਕੱਠ ਹੋ ਸਕਦਾ ਹੈ। ਇਸ ਦੌਰਾਨ ਹੁਣ ਅੱਜ ਸੜਕੀ ਆਵਾਜਾਈ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ।

ਵੇਖੋ ਇਹ ਹੈ ਰੂਟ ਪਲਾਨ
ਚੰਡੀਗੜ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਾਹਨਾਂ ਲਈ ਰੂਟ ਪਲਾਨ
ਮੇਨ ਰੂਟ:- ਚੰਡੀਗੜ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਰਨੇਟ ਰੂਟ :- ਚੰਡੀਗੜ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋੜਾਵਾਲ, ਗੁਰਨੇ ਕਲਾਂ, ਫਫੜੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐਚ.ਐਸ.ਰੋਡ ਤੋਂ ਮੇਨ ਰੋਡ ਤੋਂ ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

2. ਬਠਿੰਡਾ ਸਾਈਡ ਤੋਂ ਆਉਣ ਵਾਲੇ ਵਾਹਨਾਂ ਲਈ ਰੂਟ ਪਲਾਨ :
ਰੂਟ ਨੰਬਰ 1
ਮੇਨ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਅਲਟ੍ਰਨੇਟ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਕੋਟਲੀ ਕਲਾਂ, ਸੱਦਾ ਸਿੰਘ ਵਾਲਾ, ਖੋਖਰ ਕਲਾਂ, ਮੇਨ ਰੋਡ ਮਾਨਸਾ-ਸਿਰਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਰੂਟ ਨੰਬਰ 2
ਮੇਨ ਰੂਟ :- ਬਠਿੰਡਾ ਤੋਂ ਵਾਇਆ ਤਲਵੰਡੀ ਸਾਬੋ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਬਹਿਣੀਵਾਲ ਤੋਂ ਰਮਦਿੱਤੇਵਾਲਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰਨੇਟ ਰੂਟ :- ਤਲਵੰਡੀ ਤੋਂ ਵਾਇਆ ਮੌੜ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਮਾਨਸਾ ਕੈਂਚੀਆਂ ਤੋਂ ਨਵੀਂ ਅਨਾਜ ਮੰਡੀ ਮਾਨਸਾ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ

ਦੂਜੇ ਪਾਸੇ ਅੱਜ ਇਸ ਦਿਨ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ 'ਤੇ ਮਾਣ ਸੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ 'ਚ ਕਟੌਤੀ ਦੇ ਦੂਜੇ ਦਿਨ ਹੀ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗ ਬੰਨ੍ਹਣ ਦੀ ਕੀਤੀ ਅਪੀਲ

ਇਸ ਕਤਲ ਨਾਲ ਸਬੰਧਤ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਤੇ ਇਸ ਕਤਲ ਵਿੱਚ ਸ਼ਾਮਲ 8 ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਇਹ ਸਾਰੇ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ, ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਪੁਲੀਸ ਨੇ ਅੱਠ ਵਿਅਕਤੀਆਂ ਦੀ ਪਛਾਣ ਕਰ ਲਈ ਹੈ ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

-PTC News

  • Share