ਮੁੱਖ ਖਬਰਾਂ

ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ-ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਤਮ

By Pardeep Singh -- May 28, 2022 11:43 am

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਇਨਿੰਗ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਤਮ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਨੂੰਨੀ ਮਾਇਨਿੰਗ ਨਾਲ ਰਿਵੈਨਿਊ ਵਿੱਚ ਭਾਰੀ ਵਾਧਾ ਹੋਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀ ਸਰਕਾਰ ਵੇਲੇ ਟੈਂਡਰ ਦਿੱਤੇ ਗਏ ਸਨ ਅਤੇ ਉਕਤ ਠੇਕੇਦਾਰਾਂ 'ਤੇ ਸ਼ਿਕੰਜਾ ਕੱਸ ਕੇ ਇਮਾਨਦਾਰੀ ਨਾਲ ਕਾਨੂੰਨੀ ਮਾਈਨਿੰਗ ਕੀਤੀ ਗਈ ਸੀ।ਪਿਛਲੇ ਸਾਲ ਰੋਜ਼ਾਨਾ 35 ਹਜ਼ਾਰ ਮੀਟ੍ਰਿਕ ਟਨ ਮਾਈਨਿੰਗ ਹੁੰਦੀ ਸੀ ਪਰ ਹੁਣ ਕਾਨੂੰਨੀ ਮਾਈਨਿੰਗ ਇੱਕ ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਮਈ ਮਹੀਨੇ 8 ਲੱਖ ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਸੀ ਪਰ ਇਸ ਸਾਲ 18.5 ਲੱਖ ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਹੈ।

ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ ਸਾਲ 7 'ਚੋਂ 6 ਬਲਾਕ ਚੱਲਦੇ ਸਨ ਪਰ ਹੁਣ ਸਿਰਫ਼ 4 ਬਲਾਕ ਹੀ ਚੱਲ ਰਹੇ ਹਨ, ਫਿਰ ਵੀ ਕਮਾਈ ਢਾਈ ਗੁਣਾਂ ਤੋਂ ਵੱਧ ਹੈ | ਉਨ੍ਹਾਂ ਨੇ ਕਿਹਾ ਹੈ ਕਿ  ਰੋਪੜ 'ਚ 8 ਗੁਣਾ ਕਾਨੂੰਨੀ ਮਾਈਨਿੰਗ ਵਧੀ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰੀ ਖਜ਼ਾਨੇ ਵਿਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰੀ ਅਫਸਰਸ਼ਾਹੀ ਨੂੰ ਮੁਅਤਲ ਕੀਤੇ ਗਏ ਹਨ।

ਇਹ ਵੀ ਪੜ੍ਹੋ:ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਪੰਚਮ ਗ੍ਰਿਫ਼ਤਾਰ

-PTC News

  • Share