ਮੁੱਖ ਖਬਰਾਂ

ਅਜੈ ਮਿਸ਼ਰਾ ਅਪਰਾਧੀ ਹੈ , ਮੰਤਰੀ ਦੇ ਅਹੁਦੇ ਤੋਂ ਦੇਣਾ ਚਾਹੀਦਾ ਹੈ ਅਸਤੀਫ਼ਾ : ਰਾਹੁਲ ਗਾਂਧੀ

By Shanker Badra -- December 16, 2021 1:32 pm

ਨਵੀਂ ਦਿੱਲੀ : ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ 'ਤੇ ਹਮਲਾ ਬੋਲਦੇ ਹੋਏ ਉਨ੍ਹਾਂ ਨੂੰ ਅਪਰਾਧੀ ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅਜੇ ਮਿਸ਼ਰਾ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਲੋਕ ਸਭਾ 'ਚ ਹੰਗਾਮੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ, 'ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹ ਇੱਕ ਅਪਰਾਧੀ ਹੈ। ਇਸ ਦੇ ਨਾਲ ਹੀ ਹੰਗਾਮੇ ਨੂੰ ਦੇਖਦੇ ਹੋਏ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਅਜੈ ਮਿਸ਼ਰਾ ਅਪਰਾਧੀ ਹੈ , ਮੰਤਰੀ ਦੇ ਅਹੁਦੇ ਤੋਂ ਦੇਣਾ ਚਾਹੀਦਾ ਹੈ ਅਸਤੀਫ਼ਾ : ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਿਹਾ, ਲਖੀਮਪੁਰ ਖੇੜੀ ਵਿੱਚ ਹੋਏ ਕਤਲ ਬਾਰੇ ਸਾਨੂੰ ਬੋਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਸ ਵਿੱਚ ਮੰਤਰੀ ਦਾ ਹੱਥ ਸੀ ਅਤੇ ਜਿਸ ਬਾਰੇ ਇਹ ਕਿਹਾ ਜਾ ਰਿਹਾ ਸੀ ਕਿ ਇਹ ਪਹਿਲਾਂ ਹੀ ਸਾਜ਼ਿਸ਼ ਸੀ। ਕਿਸਾਨਾਂ ਨੂੰ ਮਾਰਨ ਵਾਲੇ ਮੰਤਰੀ ਨੂੰ ਅਸਤੀਫਾ ਦੇ ਕੇ ਸਜ਼ਾ ਮਿਲਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਪੀਐੱਮ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਅਜੈ ਮਿਸ਼ਰਾ ਅਪਰਾਧੀ ਹੈ , ਮੰਤਰੀ ਦੇ ਅਹੁਦੇ ਤੋਂ ਦੇਣਾ ਚਾਹੀਦਾ ਹੈ ਅਸਤੀਫ਼ਾ : ਰਾਹੁਲ ਗਾਂਧੀ

ਲਖੀਮਪੁਰੀ ਖੇੜੀ ਹਿੰਸਾ ਮਾਮਲੇ ਵਿੱਚ ਐਸਆਈਟੀ ਦੀ ਤਾਜ਼ਾ ਰਿਪੋਰਟ ਤੋਂ ਬਾਅਦ ਵਿਵਾਦ ਵੱਧ ਗਿਆ ਹੈ। ਇਸ ਵਿੱਚ ਕਿਸਾਨਾਂ 'ਤੇ ਸਾਜ਼ਿਸ਼ ਤਹਿਤ ਜਾਣਬੁੱਝ ਕੇ ਕਾਰ ਚੜਾਉਣ ਦੀ ਗੱਲ ਕੀਤੀ ਗਈ ਹੈ। ਇਸ ਤੋਂ ਬਾਅਦ ਹੀ ਵਿਰੋਧੀ ਧਿਰ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਅਜੇ ਮਿਸ਼ਰਾ ਵੀ ਉਸ ਸਮੇਂ ਵਿਵਾਦਾਂ 'ਚ ਘਿਰ ਗਏ, ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਨੂੰ ਸਵਾਲ ਪੁੱਛਣ 'ਤੇ ਉਨ੍ਹਾਂ ਦੀ ਝੜਪ ਹੋ ਗਈ। ਉਸ ਨੇ ਨਾ ਸਿਰਫ਼ ਪੱਤਰਕਾਰ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਸਗੋਂ ਧੱਕਾ ਵੀ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ।

ਅਜੈ ਮਿਸ਼ਰਾ ਅਪਰਾਧੀ ਹੈ , ਮੰਤਰੀ ਦੇ ਅਹੁਦੇ ਤੋਂ ਦੇਣਾ ਚਾਹੀਦਾ ਹੈ ਅਸਤੀਫ਼ਾ : ਰਾਹੁਲ ਗਾਂਧੀ

ਇਸ ਦੇ ਨਾਲ ਹੀ ਬੁੱਧਵਾਰ ਨੂੰ ਅਜੇ ਮਿਸ਼ਰਾ ਵੀ ਉਸ ਸਮੇਂ ਵਿਵਾਦਾਂ 'ਚ ਘਿਰ ਗਏ ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਨੂੰ ਸਵਾਲ ਪੁੱਛਣ 'ਤੇ ਉਨ੍ਹਾਂ ਦੀ ਝੜਪ ਹੋ ਗਈ। ਉਸ ਨੇ ਨਾ ਸਿਰਫ਼ ਪੱਤਰਕਾਰ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਸਗੋਂ ਧੱਕਾ ਵੀ ਕੀਤਾ ਅਤੇ ਗਾਲ੍ਹਾਂ ਵੀ ਕੱਢੀਆਂ। ਦੱਸ ਦੇਈਏ ਕਿ ਲਖੀਮਪੁਰ ਖੇੜੀ ਹਿੰਸਾ ਦੀ ਘਟਨਾ 3 ਅਕਤੂਬਰ ਨੂੰ ਵਾਪਰੀ ਸੀ। ਇਸ ਮਾਮਲੇ 'ਚ ਮੁੱਖ ਦੋਸ਼ੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਹੈ। ਦੋਸ਼ਾਂ ਮੁਤਾਬਕ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਵਾਲੇ ਵਾਹਨਾਂ 'ਚੋਂ ਇਕ 'ਚ ਆਸ਼ੀਸ਼ ਮਿਸ਼ਰਾ ਵੀ ਸਵਾਰ ਸਨ। ਆਸ਼ੀਸ਼ ਮਿਸ਼ਰਾ ਇਸ ਮਾਮਲੇ 'ਚ ਅਕਤੂਬਰ ਤੋਂ ਜੇਲ੍ਹ 'ਚ ਹਨ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
-PTCNews

  • Share