ਮੁੱਖ ਖਬਰਾਂ

ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਖੇਤੀਬਾੜੀ ਸੰਦਾਂ 'ਚ ਹੋਏ ਘਪਲੇ ਦੀ ਜਾਂਚ ਮੁਕੰਮਲ

By Pardeep Singh -- September 01, 2022 12:20 pm -- Updated:September 01, 2022 1:04 pm

ਪਟਿਆਲਾ: ਖੇਤੀਬਾੜੀ ਸੰਦਾਂ ਵਿੱਚ ਹੋਏ ਘਪਲੇ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਦੌਰਾਨ ਖੇਤੀਬਾੜੀ ਸੰਦਾਂ ਨੂੰ ਲੈ ਕੇ ਹੋਏ ਘਪਲੇ ਦੀ ਜਾਂਚ ਮੁਕੰਮਲ ਹੋ ਗਈ ਹੈ।

ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘਪਲੇ ਕਾਰਨ ਵਾਲੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਤੇ ਸਾਡੀਆਂ ਲੱਤਾਂ ਭਾਰ ਚਲਦੀਆਂ ਹਨ ਅਤੇ ਜਿਸ ਕਿਸੇ ਨੇ ਵੀ ਕੋਈ ਘਪਲਾ ਕੀਤਾ ਹੈ ਉਸਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਦਾ ਕਹਿਣਾ ਹੈ ਕਿ ਬਾਜਵਾ ਨੂੰ ਪੁੱਛਿਆ ਜਾਵੇ ਕਿ ਉਸ ਦੀਆਂ ਲੱਤਾਂ ਭਾਰ ਚਲਦੀਆਂ ਹਨ ਆਪਣੀ ਟਿਕਟ ਲੈਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਗੋਡੇ ਟੇਕੇ ਦਿੰਦੇ ਹਨ।

ਦੱਸ ਦੇਈਏ ਕਿ ਬੀਤੀ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਦਮ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ 3400 ਕਰੋੜ ਰੁਪਏ ਘਪਲੇ ਦੀ ਫਾਈਲ ਖੋਲ੍ਹਣ।  ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਕਿਓ ਨਹੀਂ ਕੀਤੀ ਜਾਂਦੀ।

ਰਿਪੋਰਟ: ਗਗਨਦੀਪ ਅਹੂਜਾ

ਇਹ ਵੀ ਪੜ੍ਹੋ:ਮੂਸੇਵਾਲਾ ਦੇ ਕਤਲ ਮਗਰੋਂ 10 ਕਿਲੋਮੀਟਰ ਦੀ ਦੂਰੀ 'ਤੇ ਲੁਕੇ ਰਹੇ ਸ਼ੂਟਰ, ਪੁਲਿਸ ਲੱਭਣ 'ਚ ਰਹੀ ਨਾਕਾਮ!

-PTC News

  • Share