Fri, Apr 19, 2024
Whatsapp

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਦਾ ਦੌਰਾ

Written by  Ravinder Singh -- October 27th 2022 08:15 PM -- Updated: October 27th 2022 08:17 PM
ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਦਾ ਦੌਰਾ

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਦਾ ਦੌਰਾ

ਮੁਕੇਰੀਆਂ : ਫੂਡ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੁਕੇਰੀਆਂ 'ਚ ਸਥਿਤ ਅਨਾਜ ਮੰਡੀਆਂ ਦਾ ਕੀਤਾ ਦੌਰਾ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਮੁਕੇਰੀਆਂ ਦੀ ਦਾਣਾ ਮੰਡੀ 1947 ਤੋਂ ਪਹਿਲਾਂ ਦੀ ਹੈ ਜਿਸ ਵਿੱਚ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਆਉਂਦੀਆਂ ਹਨ। ਲੰਬੇ ਸਮੇਂ ਤੋਂ ਕਿਸਾਨਾਂ ਦੀ ਮੰਗ ਹੈ ਇਹ ਮੰਡੀ ਨੂੰ ਬਾਹਰ ਲਿਜਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਹੋ ਸਕੇ ਉੱਥੇ ਹੀ ਮੰਤਰੀ ਵੱਲੋਂ ਕਿਹਾ ਗਿਆ ਪਹਿਲ ਦੇ ਆਧਾਰ ਤੇ ਮੰਡੀ ਨੂੰ ਜਲਦੀ ਹੀ ਬਾਹਰ ਲਿਜਾਇਆ ਜਾਏਗਾ। ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਦਾ ਦੌਰਾਉਨ੍ਹਾਂ ਨੇ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਅਦਾਇਗੀ ਅਤੇ ਲਿਫਟਿੰਗ ਲਈ ਕੋਈ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਕਿਸਾਨ ਮੰਡੀ 'ਚ ਝੋਨਾ ਲੈ ਕੇ ਰਾਤ ਨੂੰ 12 ਵਜੇ ਵੀ ਆਉਣ ਤਾਂ ਸਵੇਰੇ ਅੱਠ ਵਜੇ ਤੋਂ ਪਹਿਲਾਂ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਜਾਂਦੇ ਹਨ ਉੱਥੇ ਹੀ ਕਈਆਂ ਮੰਡੀਆਂ 'ਚ ਪਾਣੀ ਤੇ ਲੈਟਰਿੰਗ ਦੀ ਸਮੱਸਿਆ ਦੇ ਬਾਰੇ ਵੀ ਉਨ੍ਹਾਂ ਨੇ ਕਿਹਾ ਇਸ ਦਾ ਵੀ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸਮੱਸਿਆਵਾਂ ਹੱਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। -PTC News ਇਹ ਵੀ ਪੜ੍ਹੋ : ਕੇਜਰੀਵਾਲ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ :ਸ਼੍ਰੋਮਣੀ ਅਕਾਲੀ ਦਲ


Top News view more...

Latest News view more...