Pakistan: ਪਾਕਿਸਤਾਨ 'ਚ ਸਿੱਖਾਂ 'ਤੇ ਜ਼ੁਲਮ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੇਸ਼ਾਵਰ 'ਚ 2 ਸਿੱਖਾਂ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ ਸੀ ਹੁਣ ਸਿੰਧ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਤੱਖਰ ਸਾਹਿਬ 'ਚ ਬੇਅਦਬੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 
Alarming video from #Hindus & #Sikhs in #Pakistan.Goons entered the Gurdwara in #Sukkur #Sindh,abused the sanctity of Sri Guru Granth Sahib & intimidated the devotees.@GovtofPakistan & @OfficialDGISPR continues to persecute minorities there.@PMOIndia @MEAIndia kindly intervene. pic.twitter.com/e4P2h8xWKe
— Puneet Singh Chandhok (@PSCINDIAN) June 30, 2023
 <script async src=https://platform.twitter.com/widgets.js charset=utf-8></script>ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭੀੜ ਨੇ ਨਾ ਸਿਰਫ ਗ੍ਰੰਥੀ ਅਤੇ ਰਾਗੀਆਂ ਨਾਲ ਬਦਸਲੂਕੀ ਕੀਤੀ ਬਲਕਿ ਉਨ੍ਹਾਂ ਨੂੰ ਕੀਰਤਨ ਬੰਦ ਕਰਨ ਲਈ ਵੀ ਕਿਹਾ।ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਥਾਨਕ ਸਿੱਖਾਂ ਅਤੇ ਹਿੰਦੂਆਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ 'ਤੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਵੀ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਇਹ ਵੀ ਇਲਜਾਮ ਲਗਾਇਆ ਹੈ ਕਿ ਪੁਲਿਸ ਦੇ ਹਵਾਲੇ ਕੀਤੇ ਗਏ ਸਾਰੇ ਸ਼ਰਾਰਤੀ ਅਨਸਰਾਂ ਨੂੰ ਸਹੀ ਜਾਂਚ ਅਤੇ ਪੁੱਛਗਿੱਛ ਤੋਂ ਬਿਨਾਂ ਛੱਡ ਦਿੱਤਾ ਗਿਆ ਹੈ।
#Sukhar, #Sindh #Pakistan: Now where is the Sikhs for Justice #SFJ #Gurpatwant Singh #Pannun and their supporting #Pakistani agency #ISI all sitting in silence and the #Islamist #extremist youth harass the #minority #Sikh community at Gurdwara Sakhar, Peshawar. 
These extremist… pic.twitter.com/hghVR4VIPO
— Sukhminderpal Singh Grewal (@sukhgrewalbjp) June 30, 2023
 <script async src=https://platform.twitter.com/widgets.js charset=utf-8></script>ਲੋਕਾਂ ਨੇ ਪੁਲਿਸ ‘ਤੇ ਵੀ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਘਟਨਾ ਦੇ ਸਬੰਧ ਵਿਚ ਨਾ ਤਾਂ ਐਫਆਈਆਰ ਦਰਜ ਕੀਤੀ ਗਈ ਅਤੇ ਨਾ ਹੀ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪਹਿਲਾਂ ਕਤਲ ਦੀ ਵਾਪਰੀ ਸੀ ਘਟਨਾ ਕਾਬਿਲੇਗੌਰ ਹੈ ਕਿ 24 ਜੂਨ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸ਼ਹਿਰ ਦੇ ਯਾਕਾਤੂਤ ਇਲਾਕੇ ਵਿੱਚ ਇੱਕ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਨੂੰ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ। ਉਹ ਆਪਣੇ ਪਰਿਵਾਰ ਦਾ ਇਕੱਲਾ ਰੋਟੀ ਕਮਾਉਣ ਵਾਲਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਬੱਚਾ, ਬਜ਼ੁਰਗ ਮਾਤਾ-ਪਿਤਾ, ਇੱਕ ਭੈਣ ਅਤੇ ਇੱਕ ਅਪਾਹਜ ਭਰਾ ਛੱਡ ਗਿਆ ਹੈ। ਇਸ ਘਟਨਾ ਤੋਂ ਇਲਾਵਾ ਇੱਕ ਹੋਰ ਸਿੱਖ ਦੀ ਪੇਸ਼ਾਵਰ ਵਿੱਚ ਹਮਲਾ ਕਰ ਜਾਨੋਂ ਮਾਰ ਦਿੱਤਾ ਸੀ। ਇਹ ਵੀ ਪੜ੍ਹੋ: ਸਾਬਕਾ ਡਿਪਟੀ ਸਪੀਕਰ ਪੰਜਾਬ ਬੀਰ ਦੇਵਿੰਦਰ ਸਿੰਘ ਦਾ ਦੇਹਾਂਤ, ਪੀ.ਜੀ.ਆਈ 'ਚ ਚੱਲ ਰਿਹਾ ਸੀ ਇਲਾਜ