ਵਿਧਾਇਕ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਸੰਗਰੂਰ : ਗੁੰਡਾ ਅਨਸਰ ਆਮ ਲੋਕਾਂ ਨੂੰ ਤਾਂ ਪਰੇਸ਼ਾਨ ਕਰ ਹੀ ਰਹੇ ਹਨ ਪਰ ਵੀਆਈਪੀ ਲੋਕਾਂ ਨੂੰ ਧਮਕੀਆਂ ਤੇ ਹਮਲਿਆਂ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੀ ਘਟਨਾ ਲਹਿਰਾਗਾਗਾ ਤੋਂ ਸਾਹਮਣੇ ਆਈ ਹੈ ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਸਿੰਘ ਗੋਇਲ ਐਡਵੋਕੇਟ ਨੂੰ ਅਣਪਛਾਤੇ ਵਿਅਕਤੀ ਨੇ ਫੋਰ ਕਰ ਕੇ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਹੈ। ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੇ ਦੱਸਿਆ ਕਿ ਰਾਤ ਮੋਬਾਈਲ ਉਤੇ ਕਿਸੇ ਵਿਅਕਤੀ ਨੇ ਫੋਨ ਕੀਤਾ। ਫੋਨ ਉਨ੍ਹਾ ਦੇ ਪੀ.ਏ. ਰਾਕੇਸ਼ ਕੁਮਾਰ ਗੁਪਤਾ ਨੇ ਚੁੱਕਿਆ ਤਾਂ ਵਿਅਕਤੀ ਨੇ ਅੱਗੇ ਤੋਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਕਿਹਾ ਕਿ ਮੈਂ ਵਿਧਾਇਕ ਵਕੀਲ ਨੂੰ ਗੋਲ਼ੀ ਮਾਰ ਦੇਵਾਂਗਾ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਸੰਘਰਸ਼ਸ਼ੀਲ ਰਹੇ ਅਤੇ ਅੱਗੇ ਵੀ ਰਹਾਂਗੇ। ਵਿਧਾਇਕ ਦੇ ਪੀਏ ਰਾਕੇਸ਼ ਕੁਮਾਰ ਨੇ ਕਿਹਾ ਕਿ ਜਿਸ ਨੰਬਰ ਤੋਂ ਫੋਨ ਆਇਆ ਸੀ ਉਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਹੈ। ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੂਰੀ ਤਰ੍ਹਾਂ ਚੌਕਸ ਹਨ। ਇਸ ਮਾਮਲੇ ਸਬੰਧੀ ਡੀਐਸਪੀ ਮਨੋਜ ਗੋਰਸੀ ਨੇ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਵਿਧਾਇਕ ਨੂੰ ਧਮਕੀ ਦੇਣ ਦੀ ਜਾਣਕਾਰੀ ਉਨ੍ਹਾਂ ਨੂੰ ਮਿਲ ਚੁੱਕੀ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਫੋਨ ਦੀ ਲੋਕੇਸ਼ਨ ਤੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕਰ ਰਹੀ ਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਹ ਵੀ ਪੜ੍ਹੋ : ਕਣਕ ਦੀ ਖ਼ਰੀਦ ਸ਼ੁਰੂ ਹੋਣ ਦੇ ਬਾਵਜੂਦ ਮੰਡੀਆਂ ਦੀ ਹਾਲਤ ਖਸਤਾ